24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਦੀਆਂ ਸਰਕਾਰੀਆਂ ਨੌਕਰੀਆਂ ਵਿਚ ਅਗਨੀਵੀਰਾਂ ਨੂੰ ਮਿਲੇਗਾ ਰਾਖ਼ਵਾਂਕਰਨ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਦੀ ਅਗਨੀਪਥ ਸਕੀਮ ਤਹਿਤ ਫ਼ੌਜ ਵਿਚ ਸੇਵਾ ਪੂਰੀ ਕਰ ਕੇ ਪਰਤਣ ਵਾਲੇ ਅਗਨੀਵੀਰਾਂ ਲਈ....

Ad Position 21
No active advertisement
ਅਜੀਤ ਡੈਸਕ 13-05-2026

ਚੰਡੀਗੜ੍ਹ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਦੀ ਅਗਨੀਪਥ ਸਕੀਮ ਤਹਿਤ ਫ਼ੌਜ ਵਿਚ ਸੇਵਾ ਪੂਰੀ ਕਰ ਕੇ ਪਰਤਣ ਵਾਲੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਦੇਣ ਦਾ ਅਹਿਮ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ’ਤੇ ਆਧਾਰਿਤ ਉੱਚ ਪੱਧਰੀ ਕਮੇਟੀ ਬਣਾਈ ਹੈ। ਕਮੇਟੀ ਵਿਚ ਕਈ ਤਜ਼ਰਬੇਕਾਰ ਅਧਿਕਾਰੀ ਸ਼ਾਮਿਲ ਕੀਤੇ ਗਏ ਹਨ। ਸਰਕਾਰ ਦੀ ਯੋਜਨਾ ਅਨੁਸਾਰ ਇਨ੍ਹਾਂ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ (ਫਾਇਰ ਬ੍ਰਿਗੇਡ), ਜੇਲ੍ਹ ਵਿਭਾਗ, ਹੋਮ ਗਾਰਡ ਅਤੇ ਪੈਸਕੋ ਵਰਗੇ ਅਹਿਮ ਸਰਕਾਰੀ ਅਦਾਰਿਆਂ ਵਿਚ ਤਾਇਨਾਤ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਵਾਸੀਆਂ ਨੂੰ ਅਪੀਲ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਘਟਾਇਆ ਆਪਣੇ ਕਾਫ਼ਲੇ ਦਾ ਆਕਾਰ ਅਗਲੀ ਖ਼ਬਰ ਚੰਡੀਗੜ੍ਹ ਤੋਂ ਲਿਆ ਕੇ ਮੁਹਾਲੀ ’ਚ ਸਸਤੀ ਸ਼ਰਾਬ ਵੇਚਣ ਵਾਲੇ 2 ਮੁਲਜ਼ਮ ਕਾਬੂ
Ad Position 24