24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨੀਟ ਪ੍ਰੀਖਿਆ ਮਾਮਲਾ, ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 13 ਮਈ- ਫ਼ੈਡਰੇਸ਼ਨ ਆਫ਼ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਅੱਜ ਨੀਟ ਯੂ.ਜੀ. 2026 ਪ੍ਰੀਖਿਆ ਰੱਦ ਕਰਨ ਸੰਬੰਧੀ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ....

Ad Position 21
No active advertisement
ਅਜੀਤ ਡੈਸਕ 13-05-2026

ਨਵੀਂ ਦਿੱਲੀ, 13 ਮਈ- ਫ਼ੈਡਰੇਸ਼ਨ ਆਫ਼ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਅੱਜ ਨੀਟ ਯੂ.ਜੀ. 2026 ਪ੍ਰੀਖਿਆ ਰੱਦ ਕਰਨ ਸੰਬੰਧੀ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਦੁਬਾਰਾ ਪ੍ਰੀਖਿਆ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਨੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਦੇ ਕੰਮਕਾਜ ਤੋਂ ਵਿਸ਼ਵਾਸ ਉੱਠ ਗਿਆ ਹੈ। ਇਸ ਲਈ ਮੌਜੂਦਾ ਗਵਰਨਿੰਗ ਬਾਡੀ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. ਮਹਾਰਾਸ਼ਟਰ ਦੇ ਨਾਸਿਕ ਪਹੁੰਚੀ ਅਤੇ ਦੋਸ਼ੀ ਸ਼ੁਭਮ ਖੈਰਨਾਰ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਰਾਜਸਥਾਨ ਪੁਲਿਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਪਹਿਲੇ ਸਾਲ ਦੇ ਬੀ.ਏ.ਐਮ.ਐਸ. ਵਿਦਿਆਰਥੀ ਨੂੰ ਵੀ ਹਿਰਾਸਤ ਵਿਚ ਲਿਆ ਹੈ।

ਐਨ.ਟੀ.ਏ. ਨੇ ਪੇਪਰ ਲੀਕ ਹੋਣ ਤੋਂ ਬਾਅਦ 12 ਮਈ ਨੂੰ ਨੀਟ ਪ੍ਰੀਖਿਆ ਰੱਦ ਕਰ ਦਿੱਤੀ ਸੀ। ਏਜੰਸੀ ਨੇ ਮੰਨਿਆ ਕਿ ਬੇਨਿਯਮੀਆਂ ਹੋਈਆਂ ਸਨ। ਪ੍ਰੀਖਿਆ 3 ਮਈ ਨੂੰ ਹੋਈ ਸੀ ਅਤੇ 22.79 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਐੱਨ.ਐੱਚ.ਏ.ਆਈ. ਦੇ ਪ੍ਰਾਜੈਕਟਾਂ ‘ਤੇ ਚਰਚਾ ਕੀਤੀ ਗਈ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
Ad Position 24