24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਜ਼ਿਲ੍ਹਾ ਬਠਿੰਡਾ ਦੀ ਨਗਰ ਕੌਂਸਲ ਸੰਗਤ ਲਈ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਦੇ ਪੇਪਰ ਦਾਖਲ ਨਹੀਂ ਕੀਤੇ

ਸੰਗਤ ਮੰਡੀ, 13 ਮਈ (ਦੀਪਕ ਸ਼ਰਮਾ)- ਪੰਜਾਬ ਅੰਦਰ ਨਗਰ ਕੌਂਸਲ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਲਈ ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜ਼ਦਗੀਆਂ ਪੇਪਰ ਦਾਖ਼ਲ ਕਰਨ ਦਾ ਪਹਿਲਾ ਦਿਨ ਸੀ..

Ad Position 21
No active advertisement
ਅਜੀਤ ਡੈਸਕ 13-05-2026

ਸੰਗਤ ਮੰਡੀ (ਬਠਿੰਡਾ), 13 ਮਈ (ਦੀਪਕ ਸ਼ਰਮਾ)- ਪੰਜਾਬ ਅੰਦਰ ਨਗਰ ਕੌਂਸਲ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਲਈ ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜ਼ਦਗੀਆਂ ਪੇਪਰ ਦਾਖ਼ਲ ਕਰਨ ਦਾ ਪਹਿਲਾ ਦਿਨ ਸੀ। ਇਸ ਪਹਿਲੇ ਦਿਨ ਵਿਚ ਅੱਜ ਜ਼ਿਲ੍ਹਾ ਬਠਿੰਡਾ ਦੀ ਨਗਰ ਕੌਂਸਲ ਸੰਗਤ ਲਈ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਦੇ ਪੇਪਰ ਦਾਖਲ ਨਹੀਂ ਕੀਤੇ।

ਇਹ ਜਾਣਕਾਰੀ ਦਿੰਦੇ ਹੋਏ ਅੱਜ ਰਿਟਰਨਿੰਗ ਅਫ਼ਸਰ ਹਰਪ੍ਰੀਤ ਸਾਗਰ ਨੇ ਦੱਸਿਆ ਕਿ ਸੰਗਤ ਮੰਡੀ ਦੇ 9 ਵਾਰਡਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 13 ਮਈ ਤੋਂ 16 ਮਈ ਤੱਕ ਸਵੇਰੇ 11ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਜਾਣਗੀਆਂ ਅਤੇ 19 ਤਰੀਕ ਨੂੰ ਜੋ ਉਮੀਦਵਾਰ ਆਪਣੇ ਨਾਮਜ਼ਦਗੀ ਪੇਪਰ ਵਾਪਸ ਲੈਣੇ ਚਾਹੁੰਦਾ ਹੈ ਲੈ ਸਕਦਾ ਹੈ।

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵੋਟਿੰਗ ਪ੍ਰਣਾਲੀ ਵਿਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਤਾਂ ਜੋ ਕਿ ਅਮਨ ਸ਼ਾਂਤੀ ਨਾਲ ਇਸ ਵੋਟਿੰਗ ਪ੍ਰਣਾਲੀ ਨੂੰ ਨੇਪਰੇ ਚੜਾਇਆ ਜਾ ਸਕੇ।

 

Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਦੇ ਮਾਮਲੇ ਵਿਚ ਸ਼ਾਮਿਲ 8 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, 1 ਪਿਸਟਲ, 1 ਲੋਹੇ ਦਾ ਖੰਡਾ ਤੇ 1 ਨਲਕੇ ਦੀ ਹੱਥੀ ਕੀਤ... ਅਗਲੀ ਖ਼ਬਰ ਸਵਪਨਦੀਪ ਕੌਰ ਨੇ ਮੈਰਿਟ ਵਿਚ ਹਾਸਲ ਕੀਤਾ 7ਵਾਂ ਰੈਂਕ, ਬਠਿੰਡਾ ਜਿਲ੍ਹੇ 'ਚੋਂ ਰਹੀ ਅੱਵਲ
Ad Position 24