24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਕੂਲ ਆਫ ਐਮੀਨਸ ਅਮਲੋਹ ਦੀ ਅਮਨਦੀਪ ਕੌਰ ਨੇ ਪੰਜਾਬ ਵਿਚ ਹਾਸਲ ਕੀਤਾ 14ਵਾਂ ਰੈਂਕ

ਅਮਲੋਹ, 13 ਮਈ (ਕੇਵਲ ਸਿੰਘ)-ਸਕੂਲ ਆਫ ਐਮੀਨਸ ਅਮਲੋਹ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਨਰਿੰਦਰ ਸਿੰਘ ਵਾਸੀ ਅਮਲੋਹ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 500 ਵਿਚੋਂ 497 ਅੰਕ ਹਾਸਲ ਕਰਕੇ ਪੂਰੇ ਪੰਜਾਬ ਵਿਚ 14ਵਾਂ ਰੈਂਕ ਪ੍ਰਾਪਤ ਕੀਤਾ ਹੈ...

Ad Position 21
No active advertisement
ਅਜੀਤ ਡੈਸਕ 13-05-2026

ਅਮਲੋਹ, 13 ਮਈ (ਕੇਵਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਆਫ ਐਮੀਨਸ ਅਮਲੋਹ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਨਰਿੰਦਰ ਸਿੰਘ ਵਾਸੀ ਅਮਲੋਹ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 500 ਵਿਚੋਂ 497 ਅੰਕ ਹਾਸਲ ਕਰਕੇ ਪੂਰੇ ਪੰਜਾਬ ਵਿਚ 14ਵਾਂ ਰੈਂਕ ਪ੍ਰਾਪਤ ਕੀਤਾ ਹੈ।

ਅਮਨਦੀਪ ਕੌਰ ਨਾਨ-ਮੈਡੀਕਲ ਵਿਸ਼ੇ ਦੀ ਵਿਦਿਆਰਥਣ ਹੈ ਅਤੇ ਉਸਦੀ ਇਸ ਵੱਡੀ ਕਾਮਯਾਬੀ ਨਾਲ ਪਰਿਵਾਰ, ਸਕੂਲ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਕੂਲ ਦੇ ਪ੍ਰਿੰਸੀਪਲ ਇਕਬਾਲ ਸਿੰਘ ਅਤੇ ਸਮੂਹ ਸਟਾਫ ਵਲੋਂ ਅਮਨਦੀਪ ਕੌਰ ਨੂੰ ਵਧਾਈ ਦਿੰਦਿਆਂ ਉਸਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ ਗਈ।

ਪ੍ਰਿੰਸੀਪਲ ਨੇ ਕਿਹਾ ਕਿ ਅਮਨਦੀਪ ਨੇ ਪੰਜਾਬ ਭਰ ਵਿਚ ਸਕੂਲ ਅਤੇ ਅਮਲੋਹ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਉੱਤੇ ਸਕੂਲ ਨੂੰ ਹਮੇਸ਼ਾ ਮਾਣ ਰਹੇਗਾ। ਅਮਨਦੀਪ ਕੌਰ ਨੇ ਕਿਹਾ ਕਿ ਸਫਲਤਾ ਲਈ ਨਿਰੰਤਰ ਮਿਹਨਤ ਅਤੇ ਅਨੁਸ਼ਾਸਨ ਬਹੁਤ ਜ਼ਰੂਰੀ ਹਨ। ਉਸਨੇ ਦੱਸਿਆ ਕਿ ਉਹ ਭਵਿੱਖ ਵਿਚ ਅਧਿਆਪਕ ਬਣਨਾ ਚਾਹੁੰਦੀ ਹੈ ਅਤੇ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਦੀ ਰਹੇਗੀ। ਇਸ ਮੌਕੇ ਉਸਦੇ ਪਿਤਾ ਨਰਿੰਦਰ ਸਿੰਘ, ਮਾਤਾ ਪ੍ਰਭਜੋਤ ਕੌਰ ਅਤੇ ਦਾਦੀ ਹਰਜੀਤ ਕੌਰ ਵਲੋਂ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਗਗਨਦੀਪ ਕੌਰ ਨੇ ਮੈਰਿਟ ਵਿਚ 16 ਵਾਂ ਰੈਂਕ ਕੀਤਾ ਹਾਸਲ ਅਗਲੀ ਖ਼ਬਰ ਜੁਡੀਸ਼ਰੀ ਦੇ ਖੇਤਰ ਵਿਚ ਅੱਗੇ ਵੱਧਣਾ ਚਾਹੁੰਦੀ ਹੈ ਕ੍ਰਿਤਿਕਾ
Ad Position 24