24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੇਂਦਰ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ- ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ, 13 ਮਈ- ਅੱਜ ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ...

Ad Position 21
No active advertisement
ਅਜੀਤ ਡੈਸਕ 13-05-2026

ਦਿੱਲੀ, 13 ਮਈ- ਅੱਜ ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਹੋਈ ਗੱਲਬਾਤ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਖੇਤੀਬਾੜੀ ਖੇਤਰ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਖਾਦਾਂ ਦੀ ਨਿਰਵਿਘਨ ਸਪਲਾਈ 'ਤੇ ਵੀ ਚਰਚਾ ਕੀਤੀ ਗਈ, ਜਿਸ 'ਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ। ਖੇਤੀਬਾੜੀ ਨੂੰ ਹੋਰ ਲਾਭਦਾਇਕ ਬਣਾਉਣ ਲਈ ਫਸਲੀ ਚੱਕਰ ਤੋਂ ਅੱਗੇ ਵਧ ਕੇ ਖੇਤੀ ਵਿਭਿੰਨਤਾ ਲਿਆਉਣ ਬਾਰੇ ਸਕਾਰਾਤਮਕ ਚਰਚਾ ਹੋਈ।

ਕੇਂਦਰ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਤੁਹਾਡੀ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਸਾਰੀਆਂ 13 ਸੀਟਾਂ ‘ਤੇ ਚੋਣ ਲੜੇਗਾ ਸ਼੍ਰੋਮਣੀ ਅਕਾਲੀ ਦਲ- ਇੰਦਰਜੀਤ ਸਿੰਘ ਜੋਸਨ, ਗੋਲਡ... ਅਗਲੀ ਖ਼ਬਰ ਜਲੰਧਰ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਬਿਜਲੀ ਬੰਦ
Ad Position 24