24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਰੋਂ ਲਿਜਾ ਕੇ ਵਿਅਕਤੀ ਦੀ ਕੀਤੀ ਕੁੱਟਮਾਰ

ਕਪੂਰਥਲਾ, 13 ਮਈ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਰੋਂ ਗੱਡੀ ਵਿਚ ਲਿਜਾਕੇ ਨਵੀਂ ਦਾਣਾ ਮੰਡੀ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਕਾਰਤਿਕ ਪੁੱਤਰ ਸੁਦਰਸ਼ਨ ਵਾਸੀ ਸੰਤਪੁਰਾ ਨੇ ਦੱਸਿਆ ਕਿ ਉਸਦੀ ਕੁੱਝ ਦਿਨ ਪਹਿਲਾਂ ਆਪਣੇ ...

Ad Position 21
No active advertisement
ਅਜੀਤ ਡੈਸਕ 14-05-2026

ਕਪੂਰਥਲਾ, 13 ਮਈ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਰੋਂ ਗੱਡੀ ਵਿਚ ਲਿਜਾਕੇ ਨਵੀਂ ਦਾਣਾ ਮੰਡੀ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਕਾਰਤਿਕ ਪੁੱਤਰ ਸੁਦਰਸ਼ਨ ਵਾਸੀ ਸੰਤਪੁਰਾ ਨੇ ਦੱਸਿਆ ਕਿ ਉਸਦੀ ਕੁੱਝ ਦਿਨ ਪਹਿਲਾਂ ਆਪਣੇ ਇਕ ਰਿਸ਼ਤੇਦਾਰ ਨਾਲ ਬਹਿਸਬਾਜ਼ੀ ਹੋ ਗਈ ਸੀ | ਜਿਸਤੋਂ ਬਾਅਦ ਉਸਦੇ ਲੜਕੇ ਨੇ ਅੱਜ ਉਸਨੂੰ ਘਰੋਂ ਬਹਾਨੇ ਨਾਲ ਗੱਡੀ ਵਿਚ ਲਿਜਾਕੇ ਨਵੀਂ ਦਾਣਾ ਮੰਡੀ ਵਿਖੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਉਸਦੀ ਕੁੱਟਮਾਰ ਕੀਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ ਬਾਅਦ ਵਿਚ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾਕਟਰ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਤਗਾਲ ਤੋਂ ਹਵਾਲਗੀ ਰਾਹੀਂ ਦਿੱਲੀ ਲਿਆਂਦਾ ਇਕਬਾਲ ਸਿੰਘ ਸ਼ੇਰਾ ਅਗਲੀ ਖ਼ਬਰ ਆਈ ਪੀ ਐੱਲ 2026- ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ
Ad Position 24