23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਫਾਈ ਸੇਵਕਾਂ ਦੇ ਧਰਨੇ ‘ਚ ਵਿਧਾਇਕ ਖਹਿਰਾ ਹੋਏ ਸ਼ਾਮਿਲ

ਭੁਲੱਥ (ਕਪੂਰਥਲਾ), 14 ਮਈ (ਮਨਜੀਤ ਸਿੰਘ ਰਤਨ) - ਨਗਰ ਪੰਚਾਇਤ ਦਫ਼ਤਰ ਭੁਲੱਥ ਵਿਖੇ ਦਫ਼ਤਰੀ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਦੇ ਚੱਲਦਿਆਂ ਲਗਾਏ ਧਰਨੇ ਵਿਚ...

Ad Position 21
No active advertisement
ਅਜੀਤ ਡੈਸਕ 14-05-2026

ਭੁਲੱਥ (ਕਪੂਰਥਲਾ), 14 ਮਈ (ਮਨਜੀਤ ਸਿੰਘ ਰਤਨ) - ਨਗਰ ਪੰਚਾਇਤ ਦਫ਼ਤਰ ਭੁਲੱਥ ਵਿਖੇ ਦਫ਼ਤਰੀ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਦੇ ਚੱਲਦਿਆਂ ਲਗਾਏ ਧਰਨੇ ਵਿਚ ਅੱਜ ਨੌਵੇਂ ਦਿਨ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀਆਂ ਨਾਲ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਖਹਿਰਾ ਨੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਖਹਿਰਾ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਦੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਮਜ਼ਦੂਰ ਦਿਵਸ ਮਨਾਉਣ ਅਤੇ ਮਜ਼ਦੂਰਾਂ ਦੇ ਹੱਕਾਂ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਦੂਜੇ ਪਾਸੇ ਮਜ਼ਦੂਰ ਆਪਣੀਆਂ ਮੰਗਾਂ ਲਈ ਧਰਨਿਆਂ ‘ਤੇ ਬੈਠਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਤੋਂ ਵੱਧ ਆਮ ਆਦਮੀ ਕੋਈ ਨਹੀਂ ਹੋ ਸਕਦਾ, ਪਰ ਆਮ ਆਦਮੀ ਦੀ ਗੱਲ ਕਰਨ ਵਾਲੀ ਸਰਕਾਰ ਖ਼ਾਸ ਲੋਕਾਂ ਨੂੰ ਤਰਜੀਹ ਦੇ ਰਹੀ ਹੈ ਜਦ ਕਿ ਗਰੀਬ ਲੋਕ ਗਰਮੀ ਵਿਚ ਧਰਨੇ ਲਗਾ ਕੇ ਬੈਠੇ ਹਨ।

Ad Position 22
No active advertisement
ਪਿਛਲੀ ਖ਼ਬਰ ਯੋਗਰਾਜ ਸਿੰਘ ਖ਼ਿਲਾਫ਼ ਥਾਣਾ ਸੈਕਟਰ 36 ਚੰਡੀਗੜ੍ਹ ਵਿਖੇ ਐੱਫ. ਆਈ. ਆਰ. ਦਰਜ ਅਗਲੀ ਖ਼ਬਰ ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ
Ad Position 24