23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੈਕਟਰ-26 ਸਥਿਤ ਕਲੱਬ ਡੈਫਲੋ 'ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਚੰਡੀਗੜ੍ਹ, 14 ਮਈ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਸ਼ਹੂਰ ਕਲੱਬ ਡੈਫਲੋ ਵਿਚ ਵੀਰਵਾਰ ਸ਼ਾਮ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ | ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿਚ ਕਲੱਬ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਪੂਰਾ ਢਾਂਚਾ ਸੜ ਕੇ ਸਵਾਹ ਹੋ ਗਿਆ | ਘਟਨਾ ਦੌਰਾਨ ਕਲੱਬ ਵਿਚ ਮੌਜੂਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਿਸ ਕਾਰਨ ਕੋਈ ...

Ad Position 21
No active advertisement
ਅਜੀਤ ਡੈਸਕ 15-05-2026

ਚੰਡੀਗੜ੍ਹ, 14 ਮਈ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਸ਼ਹੂਰ ਕਲੱਬ ਡੈਫਲੋ ਵਿਚ ਵੀਰਵਾਰ ਸ਼ਾਮ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ | ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿਚ ਕਲੱਬ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਪੂਰਾ ਢਾਂਚਾ ਸੜ ਕੇ ਸਵਾਹ ਹੋ ਗਿਆ | ਘਟਨਾ ਦੌਰਾਨ ਕਲੱਬ ਵਿਚ ਮੌਜੂਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਜਾਣਕਾਰੀ ਅਨੁਸਾਰ ਅੱਗ ਲੱਗਣ ਸਮੇਂ ਕਲੱਬ 'ਚ ਕਰੀਬ ਦੋ ਦਰਜਨ ਲੋਕ ਖਾਣਾ ਖਾ ਰਹੇ ਸਨ ਜਦਕਿ ਇਕ ਦਰਜਨ ਦੇ ਕਰੀਬ ਸਟਾਫ ਮੈਂਬਰ ਵੀ ਉੱਥੇ ਮੌਜੂਦ ਸਨ | ਕਲੱਬ ਦੇ ਮੈਨੇਜਰ ਜੀਵਨ ਖਾਨ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਤੁਰੰਤ ਸਥਾਨਕ ਪੁਲਿਸ ਅਤੇ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਗਿਆ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀਆਂ ਚਾਰ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਪਰ ਅੱਗ ਦਾ ਰੂਪ ਭਿਆਨਕ ਹੋਣ ਕਾਰਨ ਹੋਰ ਗੱਡੀਆਂ ਮੰਗਵਾਉਣੀਆਂ ਪਈਆਂ | ਇਸ ਤੋਂ ਬਾਅਦ ਕੁੱਲ 12 ਫਾਇਰ ਬਿ੍ਗੇਡ ਗੱਡੀਆਂ ਨੇ ਕਰੀਬ ਦੋ ਘੰਟਿਆਂ ਦੀ ਮਸ਼ੱਕਤ ਬਾਅਦ ਅੱਗ 'ਤੇ ਕਾਬੂ ਪਾਇਆ | ਅੱਗ ਸ਼ਾਮ ਕਰੀਬ 4 ਵਜੇ ਲੱਗੀ ਸੀ ਅਤੇ ਫਾਇਰ ਬਿ੍ਗੇਡ ਦੀਆਂ ਟੀਮਾਂ ਕਰੀਬ 10 ਮਿੰਟਾਂ ਵਿਚ ਮੌਕੇ 'ਤੇ ਪਹੁੰਚ ਗਈਆਂ ਸਨ | ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਂਦੇ-ਪਾਉਂਦੇ ਸ਼ਾਮ ਦੇ ਸਾਡੇ 6 ਵੱਜ ਗਏ | ਅੱਗ ਬੁਝਾਏ ਜਾਣ ਤੋਂ ਬਾਅਦ ਸਾਹਮਣੇ ਆਇਆ ਕਿ ਕਲੱਬ ਦਾ ਪੂਰਾ ਢਾਂਚਾ ਸੜ ਕੇ ਰਾਖ ਹੋ ਚੁੱਕਿਆ ਹੈ | ਕਲੱਬ ਦੇ ਮੈਨੇਜਰ ਜੀਵਨ ਖਾਨ ਨੇ ਦੱਸਿਆ ਕਿ ਕਲੱਬ ਦੇ 5 ਪਾਰਟਨਰਾਂ ਵਲੋਂ ਕਰੀਬ 10 ਤੋਂ 12 ਕਰੋੜ ਰੁਪਏ ਦੀ ਲਾਗਤ ਨਾਲ ਇਹ ਕਲੱਬ ਸ਼ੁਰੂ ਕੀਤਾ ਗਿਆ ਸੀ | ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਫਾਇਰ ਵਿਭਾਗ ਵਲੋਂ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਵਲੋਂ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਹੁਕਮ ਜਾਰੀ
Ad Position 24