23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੇਂਦਰ ਸਰਕਾਰ ਆਪਣੇ ਫ਼ੈਸਲਿਆਂ ਨਾਲ ਲੋਕਾਂ ’ਤੇ ਹੋਰ ਬੋਝ ਪਾ ਰਹੀ- ਅਮਨ ਅਰੋੜਾ

ਚੰਡੀਗੜ੍ਹ, 15 ਮਈ- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਸਖ਼ਤ ਸ਼ਬਦਾਂ ਵਿੱਚ ਖੰਡਨ ਕੀਤਾ ਹੈ...

Ad Position 21
No active advertisement
ਅਜੀਤ ਡੈਸਕ 15-05-2026

ਚੰਡੀਗੜ੍ਹ, 15 ਮਈ- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਸਖ਼ਤ ਸ਼ਬਦਾਂ ਵਿੱਚ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨਾਲ 15 ਲੱਖ ਰੁਪਏ ਖਾਤਿਆਂ ਵਿਚ ਪਾਉਣ, 2 ਕਰੋੜ ਨੌਕਰੀਆਂ ਦੇਣ ਅਤੇ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਸਦੇ ਉਲਟ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦੀ ਬਜਾਏ ਕੇਂਦਰ ਸਰਕਾਰ ਆਪਣੇ ਫ਼ੈਸਲਿਆਂ ਨਾਲ ਕਿਸਾਨੀ ’ਤੇ ਹੋਰ ਬੋਝ ਪਾ ਰਹੀ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਜਦੋਂ ਕਿਸਾਨਾਂ ਨੂੰ ਪਾਣੀ, ਬਿਜਾਈ ਅਤੇ ਖੇਤੀ ਲਈ ਵੱਡੇ ਖ਼ਰਚੇ ਕਰਨੇ ਪੈਂਦੇ ਹਨ, ਉਸ ਵੇਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਕਿਸਾਨਾਂ ਅਤੇ ਆਮ ਲੋਕਾਂ ਦੀ ਜੇਬ ’ਤੇ ਸਿੱਧੀ ਸੱਟ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਪੁਲਿਸ ਨਾਲ ਉਲਝੇ ਕਿਸਾਨ, ਕਿਸਾਨਾਂ ਤੇ ਛੱਡੀਆ ਪਾਣੀ ਦੀਆਂ ਬੁਛਾੜਾਂ, ਛੱਡੇ ਗਏ ਹੰਝੂ ਗੈਸ ਦੇ ਗੋਲੇ ਅਗਲੀ ਖ਼ਬਰ ਟਰੱਕ ਦੀ ਟੱਕਰ ਨਾਲ ਮਨਾਲੀ ਤੋਂ ਦਿੱਲੀ ਜਾ ਰਹੀ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ
Ad Position 24