23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੂਨ 1984 ਘੱਲੂਘਾਰੇ ਦੇ ਸੰਬੰਧ ਵਿਚ 5 ਜੂਨ ਨੂੰ ਅੰਮ੍ਰਿਤਸਰ 'ਚ ਕੱਢਿਆ ਜਾਵੇਗਾ ਘੱਲੂਘਾਰਾ ਯਾਦਗਾਰੀ ਮਾਰਚ: ਦਲ ਖਾਲਸਾ

ਅੰਮ੍ਰਿਤਸਰ, 15 ਮਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਜੂਨ 1984 ਘੱਲੂਘਾਰੇ ਦੀ 42ਵੀਂ ਵਰੇਗੰਢ ਮੌਕੇ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ...

Ad Position 21
No active advertisement
ਅਜੀਤ ਡੈਸਕ 15-05-2026

ਅੰਮ੍ਰਿਤਸਰ, 15 ਮਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਜੂਨ 1984 ਘੱਲੂਘਾਰੇ ਦੀ 42ਵੀਂ ਵਰੇਗੰਢ ਮੌਕੇ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਅਤੇ ਰਾਜਸੀ ਮਾਮਲਿਆਂ ਦੇ ਸਕੱਤਰ ਜਨਰਲ ਕਵਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਇਹ ਮਾਰਚ 5 ਜੂਨ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਤੱਕ ਜਾਵੇਗਾ।

ਦੋਵਾਂ ਆਗੂਆਂ ਨੇ ਕਿਹਾ ਕਿ ਭਾਵੇਂ ਜੂਨ 84 ਦੇ ਘੱਲੂਘਾਰੇ ਨੂੰ 42 ਸਾਲ ਹੋਣ ਜਾ ਰਹੇ ਹਨ, ਪਰ ਭਾਰਤ ਸਰਕਾਰ ਵਲੋਂ ਸਿੱਖਾਂ ਨੂੰ ਦਿੱਤੀ ਗਈ ਪੀੜਾ ਅਤੇ ਜ਼ਖਮ ਅੱਜ ਵੀ ਅੱਲੇ ਹਨ। ਪਾਰਟੀ ਆਗੂ ਕਵਰ ਪਾਲ ਸਿੰਘ ਨੇ ਪੰਜਾਬ ਸਰਕਾਰ ਵਲੋਂ ਹਾਲ ਹੀ ਵਿੱਚ ਪਾਸ ਕੀਤੇ ਸਤਿਕਾਰ ਸੋਧ ਐਕਟ ਬਾਰੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੱਕ ਵਿਚ ਅੱਗੇ ਆਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਹੰਕਾਰ ਛੱਡ ਕੇ ਜਥੇਦਾਰ ਅਕਾਲ ਤਖਤ ਸਾਹਿਬ ਤੇ ਪੰਥਕ ਜਥੇਬੰਦੀਆਂ ਵਲੋਂ ਉਠਾਏ ਗਏ ਇਤਰਾਜ਼ਾਂ ਨੂੰ ਤੁਰੰਤ ਦੂਰ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਇਸ ਨਵੇਂ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖ ਪੰਥ ਦਰਮਿਆਨ ਟਕਰਾਅ ਦੀ ਸਥਿਤੀ ਬਣੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਰਵੇ ਦਾ ਕਰਨਗੇ ਦੌਰਾ
Ad Position 24