23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਿਧਾਇਕਾ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ...

Ad Position 21
No active advertisement
ਅਜੀਤ ਡੈਸਕ 15-05-2026

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਰੱਖਿਆ ਗਿਆ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿਚ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ। ਸਥਾਨਕ ਨਿਵਾਸੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਗਊਧਨ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਥਾਰ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐਸ.ਜੀ.ਪੀ.ਸੀ. ਚੋਣਾਂ ਕਰਾਉਣ ਲਈ ਦਿੱਲੀ 'ਚ ਲਾਏਗਾ ਮੋਰਚਾ- ਗਿਆਨੀ ਹਰਪ੍ਰੀਤ ਸਿੰਘ
Ad Position 24