23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਆਈ.ਪੀ.ਐੱਲ 2026 : ਲਖਨਊ ਸੁਪਰ ਜਾਇੰਟਸ ਨੇ 7 ਵਿਕਟਾਂ ਨਾਲ ਹਰਾਇਆ ਚੇਨਈ ਸੁਪਰ ਕਿੰਗਜ਼ ਨੂੰ

ਲਖਨਊ, 15 ਮਈ - ਆਈ.ਪੀ.ਐੱਲ 2026 ਦਾ 59ਵਾਂ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਲਖਨਊ ਵਿਖੇ ਹੋਇਆ। ਇਸ ਮੈਚ ਵਿਚ ਲਖਨਊ ਨੇ ਚੇਨਈ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਲਖਨਊ...

Ad Position 21
No active advertisement
ਅਜੀਤ ਡੈਸਕ 15-05-2026

ਲਖਨਊ, 15 ਮਈ - ਆਈ.ਪੀ.ਐੱਲ 2026 ਦਾ 59ਵਾਂ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਲਖਨਊ ਵਿਖੇ ਹੋਇਆ। ਇਸ ਮੈਚ ਵਿਚ ਲਖਨਊ ਨੇ ਚੇਨਈ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਲਖਨਊ ਦੇ ਕਪਤਾਨ ਰਿਸ਼ਭ ਪੰਤ ਨੇ ਚੇਨਈ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ 7 ਵਿਕਟਾਂ ਦੇ ਨੁਕਸਾਨ 'ਤੇ ਨਿਰਧਾਰਤ 20 ਓਵਰਾਂ ਵਿਚ 187 ਦੌੜਾਂ ਬਣਾਈਆਂ। ਚੇਨਈ ਵਲੋਂ ਕਾਰਤਿਕ ਸ਼ਰਮਾ ਨੇ ਸਭ ਤੋਂ ਵੱਧ 71 (42 ਗੇਂਦਾਂ) ਦੌੜਾਂ ਬਣਾਈਆਂ। ਲਖਨਊ ਵਲੋਂ ਆਕਾਸ਼ ਸਿੰਘ ਨੇ 4 ਓਵਰਾਂ ਵਿਚ 26 ਦੌੜਾਂ ਦੇ ਕੇ ਚੇਨਈ ਦੇ 3 ਖਿਡਾਰੀਆਂ ਨੂੰ ਆਊਟ ਕੀਤਾ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਲਖਨਊ ਦੀ ਟੀਮ ਨੇ ਨਿਰਧਾਰਤ ਟੀਚਾਂ 16.4 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਲਖਨਊ ਵਲੋਂ ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 90 (38 ਗੇਂਦਾਂ) ਦੌੜਾਂ ਬਣਾਈਆਂ।  

Ad Position 22
No active advertisement
ਪਿਛਲੀ ਖ਼ਬਰ ਮੁੰਬਈ ਦੇ ਕੋਚ ਪੋਲਾਰਡ ਨੂੰ ਮੈਚ ਫੀਸ ਦਾ 15 ਫ਼ੀਸਦ ਜੁਰਮਾਨਾ ਅਗਲੀ ਖ਼ਬਰ ਆਈ.ਪੀ.ਐੱਲ 2026 :15 ਓਵਰਾਂ ਬਾਅਦ ਲਖਨਊ ਸੁਪਰ ਜਾਇੰਟਸ ਦਾ ਸਕੋਰ 156/3
Ad Position 24