23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪ੍ਰਧਾਨ ਮੰਤਰੀ ਨੇ ਵਿਦੇਸ਼ ਯਾਤਰਾ 'ਤੇ ਟੈਕਸ ਲਗਾਉਣ ਦੀ ਯੋਜਨਾ ਦੀਆਂ ਰਿਪੋਰਟਾਂ ਨੂੰ ਦੱਸਿਆ ਕੋਰਾ ਝੂਠ

ਨਵੀਂ ਦਿੱਲੀ, 15 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਕਿ ਸਰਕਾਰ ਵਿਦੇਸ਼ੀ ਯਾਤਰਾ 'ਤੇ ਕਰ ਜਾਂ ਸੈੱਸ ਜਾਂ ਸਰਚਾਰਜ ਲਗਾਉਣ 'ਤੇ ਵਿਚਾਰ ਕਰ ਰਹੀ ਹੈ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ | ਪ੍ਰਧਾਨ ਮੰਤਰੀ ਨੇ ਇਹ ਗੱਲ ਇਕ ਨਵੀਂ ਰਿਪੋਰਟ ਦੇ ਜਵਾਬ 'ਚ ਕਹੀ, ਜਿਸ 'ਚ ਸੁਝਾਅ ਦਿੱਤਾ ਗਿਆ ਹੈ ਕਿ ਸਰਕਾਰ ਵਿਦੇਸ਼ੀ ਯਾਤਰਾ 'ਤੇ ਕਰ...

Ad Position 21
No active advertisement
ਅਜੀਤ ਡੈਸਕ 16-05-2026

 ਨਵੀਂ ਦਿੱਲੀ, 15 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਕਿ ਸਰਕਾਰ ਵਿਦੇਸ਼ੀ ਯਾਤਰਾ 'ਤੇ ਕਰ ਜਾਂ ਸੈੱਸ ਜਾਂ ਸਰਚਾਰਜ ਲਗਾਉਣ 'ਤੇ ਵਿਚਾਰ ਕਰ ਰਹੀ ਹੈ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ | ਪ੍ਰਧਾਨ ਮੰਤਰੀ ਨੇ ਇਹ ਗੱਲ ਇਕ ਨਵੀਂ ਰਿਪੋਰਟ ਦੇ ਜਵਾਬ 'ਚ ਕਹੀ, ਜਿਸ 'ਚ ਸੁਝਾਅ ਦਿੱਤਾ ਗਿਆ ਹੈ ਕਿ ਸਰਕਾਰ ਵਿਦੇਸ਼ੀ ਯਾਤਰਾ 'ਤੇ ਕਰ ਜਾਂ ਸੈੱਸ ਜਾਂ ਸਰਚਾਰਜ ਲਗਾਉਣ 'ਤੇ ਵਿਚਾਰ ਕਰ ਰਹੀ ਹੈ ਪਰ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ | ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ | ਇਸ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ | ਵਿਦੇਸ਼ੀ ਯਾਤਰਾ 'ਤੇ ਅਜਿਹੀਆਂ ਪਾਬੰਦੀਆਂ ਲਗਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ | ਅਸੀਂ ਆਪਣੇ ਲੋਕਾਂ ਲਈ 'ਕਾਰੋਬਾਰ ਕਰਨ 'ਚ ਆਸਾਨੀ' ਅਤੇ 'ਜੀਵਨ ਜੀਊਣ 'ਚ ਆਸਾਨੀ' ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ | ਇਹ ਬਹੁਤ ਘੱਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨੇ ਖੁਦ ਕਿਸੇ ਮੀਡੀਆ ਰਿਪੋਰਟ ਦਾ ਖੰਡਨ ਕੀਤਾ ਹੋਵੇ |

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਟਰੰਪ ਤੇ ਸ਼ੀ ਵਿਚਾਲੇ 'ਬੇਹੱਦ ਸਫਲ' ਗੱਲਬਾਤ ਸਮਾਪਤ-ਨਹੀਂ ਹੋਇਆ ਕੋਈ ਸਮਝੌਤਾ
Ad Position 24