23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੈਦੀ ਨੇ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ, ਜਵਾਬੀ ਕਾਰਵਾਈ 'ਚ ਗੋਲੀਆਂ ਲੱਗਣ ਨਾਲ ਹੋਈ ਮੌਤ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ...

Ad Position 21
No active advertisement
ਅਜੀਤ ਡੈਸਕ 16-05-2026

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਿਹਤ ਜਾਂਚ ਲਈ ਲਿਆਂਦੇ ਇਕ ਕੈਦੀ ਨੇ ਤੇਜ਼ਧਾਰ ਹਥਿਆਰ ਨਾਲ ਪੁਲਿਸ ਮੁਲਾਜ਼ਮ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਜਵਾਬੀ ਕਾਰਵਾਈ 'ਚ ਗੋਲੀਆਂ ਲੱਗਣ ਨਾਲ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹਮੇਸ਼ਾਂ ਹੀ ਪੁਲਿਸ ਮੁਲਾਜ਼ਮ ਕੈਦੀਆਂ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਮੈਡੀਕਲ ਜਾਂਚ ਕਰਵਾਉਣ ਲਈ ਸਿਵਲ ਹਸਪਤਾਲ 'ਚ ਲੈ ਕੇ ਜਾਂਦੇ ਹਨ ਅਤੇ ਇਸੇ ਤਰ੍ਹਾਂ ਕੈਦੀ ਨਸੀਬ ਪੁੱਤਰ ਸ਼ਸ਼ੀ ਪਿੰਡ ਕੋਟਲਾ ਗੋਂਸਪੁਰ ਜ਼ਿਲ੍ਹਾ ਹੁਸ਼ਿਆਰਪੁਰ, ਜਿਸ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਕਤਲ, ਇਰਾਦਾ ਕਤਲ ਤੇ ਹੋਰ ਸੰਗੀਨ ਦੋਸ਼ਾਂ ਤਹਿਤ 7 ਮਾਮਲੇ ਦਰਜ ਸਨ, ਨੂੰ ਪੁਲਿਸ ਮੁਲਾਜ਼ਮ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਲੈ ਕੇ ਗਿਆ ਸੀ।

ਉਨ੍ਹਾਂ ਕਿਹਾ ਕਿ ਦੋਸ਼ੀ ਨਸੀਬ ਸਿੰਘ ਉਰਫ ਬਿੱਲੂ ਨੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਸੀਨੀਅਰ ਕਾਂਸਟੇਬਲ ਜਸਦੀਪ ਸਿੰਘ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨੇ ਦੱਸਿਆ ਕਿ ਹਮਲੇ ਵਿਚ ਜਸਦੀਪ ਸਿੰਘ ਜ਼ਖਮੀ ਹੋ ਗਿਆ ਸੀ, ਪਰ ਉਸਨੇ ਦੋਸ਼ੀ ਨੂੰ ਭੱਜਣ ਨਹੀਂ ਦਿੱਤਾ। ਦੋਸ਼ੀ ਹਮਲਾ ਕਰਦਾ ਰਿਹਾ, ਜਿਸ ਤੋਂ ਬਾਅਦ ਪੁਲਿਸ ਨੇ ਸਵੈ-ਰੱਖਿਆ ਵਿਚ ਗੋਲੀਆਂ ਚਲਾਈਆਂ ਅਤੇ ਦੋਸ਼ੀ ਨਸੀਬ ਸਿੰਘ ਗੋਲੀਬਾਰੀ ਵਿੱਚ ਗੰਭੀਰ ਜ਼ਖਮੀ ਹੋ ਗਿਆ। ਮੁਲਜ਼ਮ ਦੀ ਹਸਪਤਾਲ ਲਿਜਾਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਗੋਲੀਕਾਂਡ ਮਾਮਲੇ ਦੇ ਮੁੱਖ ਸ਼ੂਟਰ ਕਾਬੂ, ਤਿੰਨ ਆਟੋਮੈਟਿਕ ਪਿਸਤੌਲ ਤੇ 16 ਜ਼ਿੰਦਾ ਕਾਰਤੂਸ ਬਰਾਮਦ ਅਗਲੀ ਖ਼ਬਰ ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜ਼ਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦ...
Ad Position 24