23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ ਲਈ 75 ਉਮੀਦਵਾਰਾਂ ਵਲੋਂ ਪੇਪਰ ਦਾਖ਼ਲ

ਤਪਾ ਮੰਡੀ (ਬਰਨਾਲਾ), 16 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਅਤੇ...

Ad Position 21
No active advertisement
ਅਜੀਤ ਡੈਸਕ 16-05-2026

ਤਪਾ ਮੰਡੀ (ਬਰਨਾਲਾ), 16 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਤਪਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਚੋਥੇ ਤੇ ਅਖੀਰਲੇ ਦਿਨ 51 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਹਨ ਜਦਕਿ ਕੁੱਲ 75 ਉਮੀਦਵਾਰਾਂ ਵਲੋਂ ਆਪਣੇ ਪੇਪਰ ਦਾਖ਼ਲ ਕੀਤੇ ਗਏ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਸਭ ਤੋਂ ਵੱਧ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਪੇਪਰ ਦਾਖ਼ਲ ਕੀਤੇ ਗਏ ਹਨ। ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ ਗਿਆ । ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਸਬ ਡਿਵੀਜ਼ਨ ਤਪਾ ਦੇ ਡੀਐਸਪੀ ਜਸਕਰਨ ਸਿੰਘ ਬਰਾੜ ਆਪਣੀ ਪੂਰੀ ਟੀਮ ਨਾਲ ਹਰ ਸਥਿਤੀ 'ਤੇ ਨਜ਼ਰ ਰੱਖ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਕੋਲਕਾਤਾ ਨਾਈਟ ਰਾਇਡਰਜ਼ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਆਈ.ਪੀ.ਐੱਲ. 2026 : ਟਾਸ ਜਿੱਤ ਕੇ ਗੁਜਰਾਤ ਟਾਈਟਨਸ ਵਲੋਂ ਕੋਲਕਾਤਾ ਨਾਈਟ ਰਾਇਡਰਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
Ad Position 24