22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਾਂਗਰਸ ਵਲੋਂ ਤਲਵੰਡੀ ਭਾਈ ਦੇ ਮੇਨ ਚੌਂਕ ਵਿਚ ਧਰਨਾ ਮਾਰ ਕੇ ਆਵਾਜਾਈ ਕੀਤੀ ਗਈ ਠੱਪ

ਤਲਵੰਡੀ ਭਾਈ (ਫ਼ਿਰੋਜ਼ਪੁਰ), 16 ਮਈ (ਕੁਲਜਿੰਦਰ ਸਿੰਘ ਗਿੱਲ )- ਤਲਵੰਡੀ ਭਾਈ ਵਿਖੇ ਨਗਰ ਪੰਚਾਇਤ ਮੁਦਕੀ ਲਈ ਕਾਂਗਰਸ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਜਾ ਰਹੇ ਹਲਕਾ ਫ਼ਿਰੋਜ਼ਪੁਰ ਦਿਹਾਤੀ...

Ad Position 21
No active advertisement
ਅਜੀਤ ਡੈਸਕ 16-05-2026

ਤਲਵੰਡੀ ਭਾਈ (ਫ਼ਿਰੋਜ਼ਪੁਰ), 16 ਮਈ (ਕੁਲਜਿੰਦਰ ਸਿੰਘ ਗਿੱਲ )- ਤਲਵੰਡੀ ਭਾਈ ਵਿਖੇ ਨਗਰ ਪੰਚਾਇਤ ਮੁਦਕੀ ਲਈ ਕਾਂਗਰਸ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਜਾ ਰਹੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸੂ ਬਾਂਗੜ 'ਤੇ ਕੁਝ ਲੋਕਾਂ ਵਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਕਾਂਗਰਸ ਆਗੂਆਂ ਅਤੇ ਵਰਕਰਾਂ ਵਲੋਂ ਤਲਵੰਡੀ ਭਾਈ ਦੇ ਮੇਨ ਚੌਂਕ ਵਿਚ ਨੈਸ਼ਨਲ ਹਾਈਵੇ 'ਤੇ ਧਰਨਾ ਮਾਰਿਆ ਗਿਆ ਹੈ। ਕਾਂਗਰਸ ਵਲੋਂ ਮਾਰੇ ਗਏ ਇਸ ਧਰਨੇ ਨਾਲ ਫ਼ਿਰੋਜ਼ਪੁਰ ਲੁਧਿਆਣਾ ਮਾਰਗ 'ਤੇ ਆਵਾਜਾਈ ਠੱਪ ਹੋ ਗਈ ਹੈ। ਇਸ ਧਰਨੇ ਦੇ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜੀਰਾ ਵੀ ਪਹੁੰਚੇ ਹੋਏ ਹਨ। ਕਾਂਗਰਸ ਆਗੂਆਂ ਨੇ ਦੱਸਿਆ ਕਿ ਇਸ ਧਰਨੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਆਈ.ਪੀ.ਐੱਲ. 2026 : ਕੋਲਕਾਤਾ ਨਾਈਟ ਰਾਇਡਰਜ਼ ਦੀ ਬੱਲੇਬਾਜ਼ੀ ਸ਼ੁਰੂ
Ad Position 24