22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੰਜਾਬ ਵਿੱਚ ਵਧੇਗਾ ਗਰਮੀ ਦਾ ਕਹਿਰ

ਚੰਡੀਗੜ੍ਹ, 16 ਮਈ (ਇੰਟ)-ਪੰਜਾਬ ਵਿੱਚ ਗਰਮੀ ਦਾ ਕਹਿਰ ਵਧਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ 21 ਮਈ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ...

Ad Position 21
No active advertisement
ਅਜੀਤ ਡੈਸਕ 17-05-2026

ਚੰਡੀਗੜ੍ਹ, 16 ਮਈ (ਇੰਟ)-ਪੰਜਾਬ ਵਿੱਚ ਗਰਮੀ ਦਾ ਕਹਿਰ ਵਧਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ 21 ਮਈ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਅਗਲੇ ਕੁਝ ਦਿਨ ਮੌਸਮ ਖੁਸ਼ਕ ਰਹੇਗਾ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਤੱਕ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਨੇ 16 ਮਈ ਤੋਂ 20 ਮਈ ਤੱਕ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਇਲਾਕਿਆਂ ਲਈ ਖਾਸ ਚੇਤਾਵਨੀ ਜਾਰੀ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਵਿੱਚ 20 ਮਈ ਨੂੰ ਮੈਡੀਕਲ ਸਟੋਰ ਬੰਦ ਰਹਿਣਗੇ-ਅਸ਼ੋਕ ਡਾਬਰ ਅਗਲੀ ਖ਼ਬਰ ਰਾਤ ਦੇ ਖਾਣੇ ਤੋਂ ਬਾਅਦ ਘਰ 'ਚ ਪਸਰਿਆ ਮਾਤਮ
Ad Position 24