20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 7 ਆਧੁਨਿਕ ਪਿਸਤੌਲਾਂ ਸਮੇਤ ਹੈਰੋਇਨ ਬਰਾਮਦ

ਅੰਮ੍ਰਿਤਸਰ, 18 ਮਈ- ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ...

Ad Position 21
No active advertisement
ਅਜੀਤ ਡੈਸਕ 18-05-2026

ਅੰਮ੍ਰਿਤਸਰ, 18 ਮਈ- ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਇਕ ਮਾਡਿਊਲ ਨੂੰ ਖ਼ਤਮ ਕੀਤਾ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ 7 ਆਧੁਨਿਕ ਪਿਸਤੌਲਾਂ ਸਮੇਤ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਫੜਿਆ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿਚ ਸੀ ਅਤੇ ਪੰਜਾਬ ਵਿਚ ਅੱਗੇ ਵੰਡਣ ਲਈ ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਅਤੇ ਇਸ ਵਿਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਹਿਚਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਈ.ਡੀ ਨੇ ਗਮਾਡਾ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਨੂੰ ਕੀਤਾ ਤਲਬ ਅਗਲੀ ਖ਼ਬਰ ਅੱਠਵੀਂ ਕਲਾਸ ਦੇ ਵਿਦਿਆਰਥੀ ਦੀ ਟਰੱਕ ਹੇਠਾਂ ਆ ਕੇ ਮੌਤ
Ad Position 24