20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਡਾਲਾ ਅਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਨ ਪ੍ਰਵਾਸੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਨਡਾਲਾ/ ਕਪੂਰਥਲਾ, 18 ਮਈ (ਰਘਬਿੰਦਰ ਸਿੰਘ)- ਨਡਾਲਾ ਅਨਾਜ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ...

Ad Position 21
No active advertisement
ਅਜੀਤ ਡੈਸਕ 18-05-2026

ਨਡਾਲਾ/ ਕਪੂਰਥਲਾ, 18 ਮਈ (ਰਘਬਿੰਦਰ ਸਿੰਘ)- ਨਡਾਲਾ ਅਨਾਜ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਮਜ਼ਦੂਰਾਂ ਅਤੇ ਆੜਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਕਈ ਦਿਨਾਂ ਤੋਂ ਪਈ ਕਣਕ ਦੇ ਢੇਰਾਂ ਕਾਰਨ ਜਿੱਥੇ ਜਗ੍ਹਾਂ ਦੀ ਕਮੀ ਬਣੀ ਹੋਈ ਹੈ, ਉੱਥੇ ਹੀ ਮਜ਼ਦੂਰਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।

ਇਸ ਸਬੰਧੀ ਗੁੱਸੇ ਵਿਚ ਆਏ ਪ੍ਰਵਾਸੀ ਮਜ਼ਦੂਰਾਂ ਨੇ ਮੰਡੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਵਾਸੀ ਮਜ਼ਦੂਰਾਂ ਨੇ ਦੋਸ਼ ਲਗਾਇਆ ਕਿ ਸਮੇਂ ਸਿਰ ਲਿਫ਼ਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਮੰਡੀ ਵਿਚ ਹਾਲਾਤ ਦਿਨੋਂ ਦਿਨ ਖ਼ਰਾਬ ਹੋ ਰਹੇ ਹਨ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਜਲਦ ਲਿਫ਼ਟਿੰਗ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਹਾਲੀ ਵਿਖੇ ਬੇਰਹਿਮੀ ਨਾਲ ਔਰਤ ਦੀ ਕੁੱਟਮਾਰ ਕਰਨ ਦੇ ਲੱਗੇ ਦੋਸ਼ ਅਗਲੀ ਖ਼ਬਰ ਸੰਗਰੂਰ-ਧੂਰੀ ਦੇ ਸਕੂਲਾਂ ਵਿਚ ਬੰਬ ਦੀ ਅਫ਼ਵਾਹ, ਪੁਲਿਸ ਵਲੋਂ ਚੈਕਿੰਗ
Ad Position 24