20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੁੱਖ ਮੰਤਰੀ ਮਾਨ ਜੱਦੀ ਪਿੰਡ ਸਤੌਜ ਵਿਖੇ ਭਲਕੇ ਕਰਨਗੇ ਬਿਜਲੀ ਖੰਭਾ ਰਹਿਤ ਪ੍ਰੋਜੈਕਟ ਦਾ ਉਦਘਾਟਨ

ਧਰਮਗੜ੍ਹ (ਸੰਗਰੂਰ), 18 ਮਈ (ਗੁਰਜੀਤ ਸਿੰਘ ਚਹਿਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ...

Ad Position 21
No active advertisement
ਅਜੀਤ ਡੈਸਕ 18-05-2026

ਧਰਮਗੜ੍ਹ (ਸੰਗਰੂਰ), 18 ਮਈ (ਗੁਰਜੀਤ ਸਿੰਘ ਚਹਿਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਬਿਜਲੀ ਖੰਭਾ ਰਹਿਤ ਕਰਨ ਲਈ ਪਾਇਲਟ ਪ੍ਰੋਜੈਕਟ ਵਜੋਂ ਆਪਣੇ ਜੱਦੀ ਪਿੰਡ ਸਤੌਜ ਨੂੰ ਚੁਣਿਆ ਗਿਆ ਹੈ, ਜਿਸ ਦੇ ਤਹਿਤ ਪਿੰਡ ਸਤੌਜ ਦੇ ਦੁਆਲੇ ਅਤੇ ਖੇਤਾਂ, ਸੜਕਾਂ ਆਦਿ 'ਤੇ ਲੱਗੇ 400 ਦੇ ਕਰੀਬ ਬਿਜਲੀ ਦੇ ਖੰਭੇ ਪੁੱਟ ਕੇ ਬਿਜਲੀ ਦੀਆਂ ਤਾਂਰਾ ਜ਼ਮੀਨਦੋਜ ਕੀਤੀਆ ਜਾਣਗੀਆਂ।

ਇਹ ਜਾਣਕਾਰੀ ਦਿੰਦਿਆਂ ਪਿੰਡ ਸਤੌਜ ਦੇ ਸਰਪੰਚ ਹਰਬੰਸ ਸਿੰਘ ਹੈਪੀ ਅਤੇ ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ (19 ਮਈ ਨੂੰ) ਸਵੇਰੇ 11 ਵਜੇ ਕਰਨਗੇ ਅਤੇ ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਪੂਰਾ ਹੋਣ ਤੇ ਕਰੀਬ ਦੋ ਮਹੀਨੇ ਦਾ ਸਮਾਂ ਲੱਗ ਜਾਵੇਗਾ।

ਇਸ ਪ੍ਰੋਜੈਕਟ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਅਥਾਹ ਖੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਸੂਬੇ ਨੂੰ ਉਕਤ ਪ੍ਰੋਜੈਕਟ ਦੇ ਤਹਿਤ ਖੰਭਾ ਰਹਿਤ ਕਰਨ ਲਈ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹਿਣਗੇ

Ad Position 22
No active advertisement
ਪਿਛਲੀ ਖ਼ਬਰ ਬੁਲਟ ਮੋਟਰਸਾਈਕਲ ਨੂੰ ਬਲੈਰੋ ਨੇ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨਹਿਰ ਵਿਚ ਡਿੱਗਿਆ ਅਗਲੀ ਖ਼ਬਰ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ ਵਿਖੇ ਮੱਥਾ ਟੇਕਿਆ
Ad Position 24