20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਘਰ ਨੂੰ ਲਾਈ ਅੱਗ

ਜਗਰਾਉ (ਲੁਧਿਆਣਾ), 18 ਮਈ (ਕੁਲਦੀਪ ਸਿੰਘ ਲੋਹਟ) - ਜਗਰਾਉ ਦੇ ਮੁਹੱਲਾ ਆਤਮ ਨਗਰ ਵਿਚ ਅੱਜ ਦੇਰ ਸ਼ਾਮ ਇਲਾਕੇ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸੇ ਜਾ ਰਹੇ ਸਰਬਜੀਤ ਸਿੰਘ...

Ad Position 21
No active advertisement
ਅਜੀਤ ਡੈਸਕ 18-05-2026

ਜਗਰਾਉ (ਲੁਧਿਆਣਾ), 18 ਮਈ (ਕੁਲਦੀਪ ਸਿੰਘ ਲੋਹਟ) - ਜਗਰਾਉ ਦੇ ਮੁਹੱਲਾ ਆਤਮ ਨਗਰ ਵਿਚ ਅੱਜ ਦੇਰ ਸ਼ਾਮ ਇਲਾਕੇ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸੇ ਜਾ ਰਹੇ ਸਰਬਜੀਤ ਸਿੰਘ ਪੁੱਤਰ ਜਸਵੰਤ ਸਿੰਘ ਨੇ ਕਥਿਤ ਤੌਰ 'ਤੇ ਆਪਣੇ ਹੀ ਘਰ ਨੂੰ ਅੱਗ ਲਾ ਦਿੱਤੀ। ਇਸ ਘਟਨਾ ਦੌਰਾਨ ਘਰ ਵਿਚ ਪਿਆ ਕੀਮਤੀ ਸਮਾਨ, ਫਰਨੀਚਰ ਅਤੇ ਹੋਰ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਪਰਿਵਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਸਰਬਜੀਤ ਸਿੰਘ ਦੇ ਭਰਾ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵੇਲੇ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਪਰਿਵਾਰਿਕ ਮੈਂਬਰਾਂ ਵਿਚ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕ ਵੀ ਮੌਕੇ 'ਤੇ ਇਕੱਠੇ ਹੋ ਗਏ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਘਰ ਵਿਚ ਪਿਆ ਸਮਾਨ ਅਤੇ ਹੋਰ ਕੀਮਤੀ ਵਸਤਾਂ ਸੜ ਕੇ ਤਬਾਹ ਹੋ ਗਈਆਂ, ਜਿਸ ਨਾਲ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਘਟਨਾ ਤੋਂ ਬਾਅਦ ਦੋਵਾਂ ਭਰਾਵਾਂ ਵਿਚ ਤਿੱਖੀ ਝਪਟ ਲੱਗੀ ਤੇ ਗੱਲ ਹੱਥੋਪਾਈ ਤੀਕਰ ਪਹੁੰਚ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੋਹਾਂ ਭਰਾਵਾਂ ਨੂੰ ਛੁਡਵਾਇਆ। ਘਟਨਾ ਤੋਂ ਬਾਅਦ ਪੁਲਿਸ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ । ਘਟਨਾ ਸਬੰਧੀ ਜਾਣਕਾਰੀ ਦਿੰਦਿਆ ਏ.ਐਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਤੇ ਉਸ ਨੂੰ ਡਾਕਟਰੀ ਇਲਾਜ ਬਾਅਦ ਪਰਿਵਾਰ ਵਲੋ ਜੋ ਬਿਆਨ ਦਿੱਤਾ ਜਾਵੇਗਾ, ਉਸ ਹਿਸਾਬ ਨਾਲ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੜਤਾਲ ਦੌਰਾਨ ਕਪੂਰਥਲਾ ਵਿਚ 4 ਤੇ ਸੁਲਤਾਨਪੁਰ ਲੋਧੀ ਵਿਚ 2 ਉਮੀਦਵਾਰਾਂ ਦੇ ਪਰਚੇ ਰੱਦ ਅਗਲੀ ਖ਼ਬਰ ਆਈ.ਪੀ.ਐੱਲ. 2026 : ਚੇਨਈ ਨੇ ਗਵਾਈ ਚੌਥੀ ਵਿਕਟ, ਕਪਤਾਨ ਰਿਤੂਰਾਜ ਗਾਇਕਵਾੜ 15 (21 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24