20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੁੜ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 19 ਅਪ੍ਰੈਲ- ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵੱਡਾ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ....

Ad Position 21
No active advertisement
ਅਜੀਤ ਡੈਸਕ 19-05-2026

ਨਵੀਂ ਦਿੱਲੀ, 19 ਅਪ੍ਰੈਲ- ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵੱਡਾ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਬਾਲਣ ਦੀਆਂ ਕੀਮਤਾਂ ਵਿਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ 15 ਮਈ ਨੂੰ,ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਪੈਟਰੋਲ 94.77 ਰੁਪਏ ਤੋਂ ਵੱਧ ਕੇ 97.77 ਰੁਪਏ ਅਤੇ ਡੀਜ਼ਲ 87.67 ਰੁਪਏ ਤੋਂ ਵੱਧ ਕੇ 90.67 ਰੁਪਏ ਹੋ ਗਿਆ ਸੀ। ਹੁਣ ਅੱਜ ਤੋਂ ਹੋਏ ਕੀਮਤਾਂ ਵਿਚ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ 87 ਪੈਸੇ ਮਹਿੰਗਾ ਹੋ ਗਿਆ ਹੈ ਅਤੇ 98.64 ਰੁਪਏ ਪ੍ਰਤੀ ਲੀਟਰ 'ਤੇ ਵਿੱਕ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਡੀਜ਼ਲ 91 ਪੈਸੇ ਮਹਿੰਗਾ ਹੋ ਗਿਆ ਹੈ ਅਤੇ 91.58 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਪੰਜਾਬ ਵਿਚ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ’ਤੇ ਪੁੱਜ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ 4 ਦੀ ਮੌਤ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24