20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਜਪਾ ਅਤੇ ਹੋਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਕੱਲ੍ਹ ਨੂੰ ਬਰਨਾਲਾ ਬੰਦ ਕਰਨ ਦਾ ਕੀਤਾ ਐਲਾਨ

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਅਤੇ ਆਜ਼ਾਦ ਉਮੀਦਵਾਰ ਸਵੀਟੀ ਸਮੇਤ ਕਈ ਹੋਰ ਵਾਰਡਾਂ....

Ad Position 21
No active advertisement
ਅਜੀਤ ਡੈਸਕ 19-05-2026

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਅਤੇ ਆਜ਼ਾਦ ਉਮੀਦਵਾਰ ਸਵੀਟੀ ਸਮੇਤ ਕਈ ਹੋਰ ਵਾਰਡਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਵਲੋਂ ਰੱਦ ਕਰਨ ’ਤੇ ਜਿਥੇ ਅੱਜ ਵਿਰੋਧੀ ਰਾਜਨੀਤਕ ਪਾਰਟੀਆਂ ਕਾਂਗਰਸ, ਭਾਜਪਾ, ਅਕਾਲੀ ਦਲ ਤੇ ਹੋਰ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਉਥੇ ਉਪਰੰਤ ਅਗਰਵਾਲ ਧਰਮਸ਼ਾਲਾ ਵਿਖੇ ਮੀਟਿੰਗ ਕਰ ਕੇ ਕੱਲ੍ਹ ਮਿਤੀ 20 ਮਈ ਨੂੰ ਦੁਪਹਿਰ 2 ਵਜੇ ਤੱਕ ਬਰਨਾਲਾ ਸ਼ਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿਚ ਮੌਜੂਦ ਸਾਬਕਾ ਕੇਂਦਰੀ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ, ਹਲਕਾ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਸਮੇਤ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਸ਼ਹਿ ’ਤੇ ਪ੍ਰਸਾਸ਼ਨਿਕ ਅਧਿਕਾਰੀਆਂ ਵਲੋਂ ਗਲਤ ਢੰਗ ਨਾਲ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਕੇ ਕੀਤੀ ਜਾ ਰਹੀ ਧੱਕੇਸ਼ਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅਗਲੀ ਖ਼ਬਰ ਅਜਨਾਲਾ ਖੇਤਰ ਨਾਲ ਸੰਬੰਧਿਤ 2 ਨੌਜਵਾਨ ਹੈਂਡ ਗ੍ਰਨੇਡਾਂ ਸਮੇਤ ਕਾਬੂ
Ad Position 24