20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਰਜੀਤ ਸਿੰਘ ਰੱਖੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਨਾਲ ਨਹੀਂ ਸੀ ਜਾਣਾ ਚਾਹੀਦਾ - ਬੀਬੀ ਜਗੀਰ ਕੌਰ

ਅੰਮ੍ਰਿਤਸਰ, 19 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਕੀਤੀ ਗੱਲਬਾਤ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ...

Ad Position 21
No active advertisement
ਅਜੀਤ ਡੈਸਕ 19-05-2026

ਅੰਮ੍ਰਿਤਸਰ, 19 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਕੀਤੀ ਗੱਲਬਾਤ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਨਾਲ ਨਹੀਂ ਸੀ ਜਾਣਾ ਚਾਹੀਦਾ। ਸੋਸ਼ਲ ਮੀਡੀਆ ਤੇ ਏਆਈ ਨਾਲ ਬਣਾਈਆਂ ਤਸਵੀਰਾਂ ਵਿਚ ਅਕਾਲੀ ਦਲ ਪੁਨਰ ਸੁਰਜੀਤ ਦੇ ਹੋਰ ਆਗੂਆਂ ਦੇ ਆਪ ਵਿਚ ਜਾਣ ਦਾ ਜ਼ੋਰਦਾਰ ਖੰਡਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸਤਰੀ ਵਿੰਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਕੋਈ ਗੱਠਜੋੜ ਨਹੀਂ ਸੀ ਹੋਇਆ, ਸਿਰਫ ਗੱਲਬਾਤ ਲਈ ਤਾਲਮੇਲ ਕਮੇਟੀ ਹੀ ਬਣਾਈ ਗਈ ਸੀ, ਇਸ ਲਈ ਸਮਝੌਤਾ ਜਾਂ ਗੱਠਜੋੜ ਟੁੱਟਣ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਦੀ ਅਗਵਾਈ ਵਿਚ ਹਮਖਿਆਲ ਪਾਰਟੀਆਂ ਨਾਲ ਆਉਂਦੇ ਸਮੇਂ ਵਿਚ ਚੋਣ ਗੱਠਜੋੜ ਕੀਤਾ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਨਗਰ ਕੌਂਸਲ ਚੋਣਾਂ  ਲਈ 85 ਉਮੀਦਵਾਰ ਮੈਦਾਨ ਚ ਅਗਲੀ ਖ਼ਬਰ ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ
Ad Position 24