20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜੰਡਿਆਲਾ ਗੁਰੂ ਦੇ ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਨੇ ਕਾਗਜ਼ ਲਏ ਵਾਪਸ

ਜੰਡਿਆਲਾ ਗੁਰੂ (ਅੰਮ੍ਰਿਤਸਰ), 19 ਮਈ (ਪ੍ਰਮਿੰਦਰ ਸਿੰਘ ਜੋਸਨ) - 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਜੰਡਿਆਲਾ ਦੀਆਂ ਚੋਣਾਂ ਵਿਚ ਅੱਜ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਲੈਣ ਦੇ ਆਖ਼ਰੀ ਦਿਨ ਜੰਡਿਆਲਾ ਗੁਰੂ ਦੇ ਵਾਰਡ...

Ad Position 21
No active advertisement
ਅਜੀਤ ਡੈਸਕ 19-05-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 19 ਮਈ (ਪ੍ਰਮਿੰਦਰ ਸਿੰਘ ਜੋਸਨ) - 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਜੰਡਿਆਲਾ ਦੀਆਂ ਚੋਣਾਂ ਵਿਚ ਅੱਜ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਲੈਣ ਦੇ ਆਖ਼ਰੀ ਦਿਨ ਜੰਡਿਆਲਾ ਗੁਰੂ ਦੇ ਵਾਰਡ ਨੰਬਰ 9 (ਅਨੁਸੂਚਿਤ ਜਾਤੀ) ਤੋਂ ਕਾਂਗਰਸ ਦੇ ਬਲਵਿੰਦਰ ਸਿੰਘ ਨੇ ਆਪਣੇ ਕਾਗਜ਼ ਵਾਪਸ ਲੈ ਲਏ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਕੁਝ ਘਰੇਲੂ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਕਾਗਜ ਵਾਪਸ ਲੈਣੇ ਪਏ ਹਨ ।
ਜੰਡਿਆਲਾ ਗੁਰੂ ਦੇ ਵਾਰਡ ਨੰਬਰ 6 (ਇਸਤਰੀ) ਤੋਂ ਕਾਂਗਰਸ ਦੀ ਉਮੀਦਵਾਰ ਸੋਨੀਆ ਦੇ ਕਾਗਜ਼ ਰੱਦ ਕਰ ਦਿੱਤੇ ਗਏ । ਸੋਨੀਆ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਹੱਕ ਖੋਹਿਆ ਗਿਆ ਹੈ ਅਤੇ ਉਨ੍ਹਾਂ ਦੇ ਵਿਰੋਧੀ ਉਮੀਦਵਾਰਾਂ ਨੇ ਹਾਰ ਤੋਂ ਡਰਦਿਆਂ ਉਨ੍ਹਾਂ ਦੇ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਹਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਤਾਂ ਐਨ.ਓ.ਸੀ. ਦੇ ਦਿੱਤਾ ਗਿਆ ਤੇ ਉਨ੍ਹਾਂ ਨੇ ਕਾਗਜ਼ ਵੀ ਦਾਖਲ ਕਰ ਦਿੱਤੇ, ਪਰ ਬਾਅਦ ਵਿਚ ਉਨ੍ਹਾਂ ਦੇ ਕਾਗਜਾਂ 'ਤੇ ਇਤਰਾਜ ਲਗਾ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ 237 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਅਗਲੀ ਖ਼ਬਰ ਕਿਸਾਨ ਵਲੋਂ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ
Ad Position 24