19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਾਜਪਾ ਉਮੀਦਵਾਰ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿਚ ਬਰਨਾਲਾ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ, ਆਜ਼ਾਦ ਉਮੀਦਵਾਰ ਸਵੀਟੀ ਅਤੇ ਕਈ ਹੋਰ ਵਾਰਡਾਂ ਦੇ....

Ad Position 21
No active advertisement
ਅਜੀਤ ਡੈਸਕ 20-05-2026

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ, ਆਜ਼ਾਦ ਉਮੀਦਵਾਰ ਸਵੀਟੀ ਅਤੇ ਕਈ ਹੋਰ ਵਾਰਡਾਂ ਦੇ ਉਮੀਦਵਾਰਾਂ ਦੇ ਚੋਣ ਅਧਿਕਾਰੀ ਵਲੋਂ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਭਾਜਪਾ, ਕਾਂਗਰਸ, ਅਕਾਲੀ ਦਲ ਅਤੇ ਵਪਾਰ ਮੰਡਲ ਵਲੋਂ ਦੁਪਹਿਰ 2 ਵਜੇ ਤੱਕ ਦਿੱਤੇ ਗਏ ਬਰਨਾਲਾ ਬੰਦ ਦੇ ਸੱਦੇ ਨੂੰ ਵਧੀਆ ਹੁੰਗਾਰਾ ਮਿਲਿਆ ਹੈ।

ਸ਼ਹਿਰ ਦੇ ਸਦਰ ਬਾਜ਼ਾਰ ਸਮੇਤ ਹੋਰਾਂ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਸਰਕਾਰ ਅਤੇ ਬਰਨਾਲਾ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੇਲਵੇ ਸਟੇਸ਼ਨ ਦੇ ਨਜ਼ਦੀਕ ਧਰਨਾ ਵੀ ਦਿੱਤਾ ਜਾ ਰਿਹਾ ਹੈ। ਧਰਨੇ ਦੇ ਵਿਚ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਵਪਾਰ ਮੰਡਲ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਲੁਧਿਆਣਾ ਦੇ ਦੋ ਦਿਨਾਂ ਦੌਰੇ ’ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ
Ad Position 24