19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਛੋਟੇ ਹਾਥੀ ਤੇ ਬਲੈਰੋ ਗੱਡੀ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ

ਗੜ੍ਹਸ਼ੰਕਰ, (ਹੁਸ਼ਿਆਰਪੁਰ), 20 ਮਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਤੜਕਸਾਰ ਹੁਸ਼ਿਆਰਪੁਰ ਰੋਡ ’ਤੇ ਸ਼ਹਿਰ ਤੋਂ ਬਾਹਰਵਾਰ ਇਕ ਪਲਾਜ਼ੇ ਕੋਲ ਇਕ ਛੋਟੇ ਹਾਥੀ ਅਤੇ ਬਲੈਰੋ ਗੱਡੀ....

Ad Position 21
No active advertisement
ਅਜੀਤ ਡੈਸਕ 20-05-2026

ਗੜ੍ਹਸ਼ੰਕਰ, (ਹੁਸ਼ਿਆਰਪੁਰ), 20 ਮਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਤੜਕਸਾਰ ਹੁਸ਼ਿਆਰਪੁਰ ਰੋਡ ’ਤੇ ਸ਼ਹਿਰ ਤੋਂ ਬਾਹਰਵਾਰ ਇਕ ਪਲਾਜ਼ੇ ਕੋਲ ਇਕ ਛੋਟੇ ਹਾਥੀ ਅਤੇ ਬਲੈਰੋ ਗੱਡੀ ਦਰਮਿਆਨ ਹੋਈ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਛੋਟੇ ਹਾਥੀ ’ਚ ਸਵਾਰ ਦੋ ਬਲਦਾਂ ਵਿਚੋਂ ਇਕ ਬਲਦ ਵੀ ਹਾਦਸੇ ’ਚ ਮਰ ਗਿਆ।

ਛੋਟੇ ਹਾਥੀ ਚਾਲਕ ਲਖਵੀਰ ਸਿੰਘ (45) ਪੁੱਤਰ ਗੁਰਮੀਤ ਸਿੰਘ ਵਾਸੀ ਮੰਡ (ਹੁਸ਼ਿਆਰਪੁਰ) ਕੁਰਾਲੀ ਤੋਂ ਹੁਸ਼ਿਆਰਪੁਰ ਨੂੰ ਬਲਦ ਲੈ ਕੇ ਜਾ ਰਿਹਾ ਸੀ, ਜਿਸ ਦੀ ਹਾਦਸੇ ’ਚ ਮੌਤ ਹੋ ਗਈ। ਸਾਹਮਣੇ ਤੋਂ ਹੁਸ਼ਿਆਰਪੁਰ ਸਾਈਡ ਤੋਂ ਮੁਰਗੇ ਲੈ ਕੇ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਬਲੈਰੋ ਗੱਡੀ ਦਾ ਚਾਲਕ ਘਟਨਾ ਤੋਂ ਬਾਅਦ ਮੌਕੇ ’ਤੋਂ ਫਰਾਰ ਹੋ ਗਿਆ ਤੇ ਬਲੈਰੋ ਗੱਡੀ ਘਟਨਾ ਦੌਰਾਨ ਪਲਟ ਗਈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ ਅਗਲੀ ਖ਼ਬਰ ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ
Ad Position 24