19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ

ਸ੍ਰੀ ਮੁਕਤਸਰ ਸਾਹਿਬ, 20 ਮਈ - (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਇਸਦਾ ਦੂਜਾ ਖਿਡਾਰੀ ਭਾਰਤੀ ਟੀਮ ਵਲੋਂ ਖੇਡੇਗਾ। ਆਗਾਮੀ ਅਫ਼ਗਾਨਿਸਤਾਨ ਵਿਰੁੱਧ...

Ad Position 21
No active advertisement
ਅਜੀਤ ਡੈਸਕ 20-05-2026

ਸ੍ਰੀ ਮੁਕਤਸਰ ਸਾਹਿਬ, 20 ਮਈ - (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਇਸਦਾ ਦੂਜਾ ਖਿਡਾਰੀ ਭਾਰਤੀ ਟੀਮ ਵਲੋਂ ਖੇਡੇਗਾ। ਆਗਾਮੀ ਅਫ਼ਗਾਨਿਸਤਾਨ ਵਿਰੁੱਧ ਹੋਣ ਵਾਲੀ ਇਕ ਦਿਨਾਂ ਲੜੀ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਬਲਾਕ ਦੇ ਪਿੰਡ ਖਿਉਵਾਲੀ ਦਾ ਜੰਮਪਲ ਗੁਰਨੂਰ ਸਿੰਘ ਬਰਾੜ ਭਾਰਤ ਦੀ ਰਾਸ਼ਟਰੀ ਇਕ ਦਿਨਾਂ ਟੀਮ ਲਈ ਚੁਣਿਆ ਗਿਆ ਹੈ। ਗੁਰਨੂਰ ਦੇ ਨੇੜਲੇ ਪਿੰਡ ਭਾਗਸਰ ਪਿੰਡ ਵਿਚ ਨਾਨਕੇ ਹਨ। 6 ਫੁੱਟ 5 ਇੰਚ ਕੱਦ ਦਾ ਸੋਹਣਾ ਜਵਾਨ ਗੁਰਨੂਰ ਸਿੰਘ ਇਸ ਸਮੇਂ ਭਾਰਤ ਦੇ ਪ੍ਰਮੁੱਖ ਤੇਜ ਗੇੰਦਬਾਜਾਂ ਵਿਚੋਂ ਇਕ ਹੈ, ਜੋ 145 ਦੀ ਸਪੀਡ ਨਾਲ ਗੇਂਦ ਸੁੱਟਦਾ ਹੈ। ਗੁਰਨੂਰ ਦੇ ਰਣਜੀ ਟਰਾਫੀ ਤੇ ਫਿਰ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਵਿਚ ਚੋਣਕਰਤਾਵਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਗੁਰਨੂਰ ਬਰਾੜ ਇਸ ਸਮੇਂ ਆਈ.ਪੀ.ਐੱਲ. ਵਿਚ ਗੁਜਰਾਤ ਟਾਇਟਨਸ ਵਲੋਂ ਖੇਡ ਰਿਹਾ ਹੈ, ਜਿਸ ਨੇ ਗੁਰਨੂਰ ਨੂੰ 1.3 ਕਰੋੜ ਵਿਚ ਖ਼ਰੀਦਿਆ ਸੀ। ਗੁਰਨੂਰ ਸਿੰਘ ਦੇ ਪਿਤਾ ਸੁਖਵੀਰ ਸਿੰਘ ਬਰਾੜ ਪੁਲਿਸ ਅਫ਼ਸਰ ਹਨ, ਜਦਕਿ ਉਸਦਾ ਛੋਟਾ ਭਰਾ ਵਰਨੂਰ ਬਰਾੜ ਵੀ ਮੋਹਾਲੀ ਜ਼ਿਲ੍ਹੇ ਵੱਲੋਂ ਕ੍ਰਿਕਟ ਖੇਡਦਾ ਹੈ। ਇਹ ਦੂਜਾ ਮੌਕਾ ਹੈ, ਜਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਕੋਈ ਖਿਡਾਰੀ ਭਾਰਤ ਦੀ ਸੀਨੀਅਰ ਕ੍ਰਿਕਟ ਟੀਮ ਲਈ ਚੁਣਿਆ ਗਿਆ ਹੋਵੇ, ਇਸਤੋਂ ਪਹਿਲਾਂ ਪਿੰਡ ਬਾਂਮ ਦਾ ਗੁਰਕੀਰਤ ਮਾਨ ਇਹ ਵੱਡੀ ਪ੍ਰਾਪਤੀ ਹਾਸਲ ਕਰ ਚੁੱਕਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸਲਪਾਈ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਇਟਲੀ ਅਤੇ ਭਾਰਤ ਦੇ ਸੰਬੰਧਾਂ ਲਈ ਅੱਜ ਇਕ ਇਤਿਹਾਸਕ ਦਿਨ ਹੈ - ਜੌਰਜੀਆ ਮੇਲੋਨੀ
Ad Position 24