19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹਾ ਮਾਲ ਅਫਸਰ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਮੋਗਾ, 30 ਮਈ - ਮੋਗਾ ਵਿਜ਼ਿਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫਸਰ (ਡੀ.ਆਰ.ਓ) ਦੇ ਰੀਡਰ ਦਵਿੰਦਰ ਪਾਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਚੱਕ ਕਨੀਆਂ...

Ad Position 21
No active advertisement
ਅਜੀਤ ਡੈਸਕ 20-05-2026

ਮੋਗਾ, 30 ਮਈ - ਮੋਗਾ ਵਿਜ਼ਿਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫਸਰ (ਡੀ.ਆਰ.ਓ) ਦੇ ਰੀਡਰ ਦਵਿੰਦਰ ਪਾਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਚੱਕ ਕਨੀਆਂ ਖ਼ੁਰਦ ਦੇ ਰਹਿਣ ਵਾਲੇ ਮਨੋਹਰ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ।
ਜਾਣਕਾਰੀ ਮੁਤਾਬਕ ਮਨੋਹਰ ਸਿੰਘ ਦਾ ਪੁੱਤਰ ਆਸਟ੍ਰੇਲੀਆ ਵਿਚ ਰਹਿੰਦਾ ਹੈ ਅਤੇ ਪਰਿਵਾਰ ਦੀ ਕਰੀਬ 13 ਕਿੱਲੇ ਜ਼ਮੀਨ ਦੀ ਤਕਸੀਮ ਸੰਬੰਧੀ ਕੇਸ ਡੀ.ਆਰ.ਓ ਦੇ ਰੀਡਰ ਕੋਲ ਚੱਲ ਰਿਹਾ ਸੀ। ਦੋਸ਼ ਹੈ ਕਿ ਕੇਸ ਦਾ ਨਿਪਟਾਰਾ ਜਲਦੀ ਕਰਵਾਉਣ ਦੇ ਬਦਲੇ ਰੀਡਰ ਦਵਿੰਦਰ ਪਾਲ ਨੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਫਿਲਹਾਲ ਵਿਜ਼ਿਲੈਂਸ ਵਲੋਂ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਿਊ ਚੰਡੀਗੜ੍ਹ ਦੇ ਓਮੈਕਸ ਚੌਂਕ ਵਿਖੇ ਹੋਏ ਹਾਦਸੇ 'ਚ ਮਾਂ-ਧੀ ਸਣੇ ਤਿੰਨ ਗੰਭੀਰ ਜ਼ਖ਼ਮੀਂ ਅਗਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਨੇ ਗਵਾਈ ਚੌਥੀ ਵਿਕਟ, ਸੂਰਿਆ ਕੁਮਾਰ ਯਾਦਵ 15 (6 ਗੇਂਦਾਂ) ਦੌੜਾਂ ਬਣਾ ਕੇ ਕੇ ਆਊ...
Ad Position 24