19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗਦਈਪੁਰ ’ਚ ਨੌਜਵਾਨ ਦਾ ਕਤਲ

ਮਕਸੂਦਾਂ, (ਜਲੰਧਰ), 21 ਮਈ (ਸੌਰਵ ਮਹਿਤਾ)- ਜਲੰਧਰ ਦੇ ਗਦਈਪੁਰ ਇਲਾਕੇ ਵਿਚ ਮੁਰਗੀ ਫਾਰਮ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਲੋਕਾਂ ਵਲੋਂ ਸੂਚਨਾ....

Ad Position 21
No active advertisement
ਅਜੀਤ ਡੈਸਕ 21-05-2026

ਮਕਸੂਦਾਂ, (ਜਲੰਧਰ), 21 ਮਈ (ਸੌਰਵ ਮਹਿਤਾ)- ਜਲੰਧਰ ਦੇ ਗਦਈਪੁਰ ਇਲਾਕੇ ਵਿਚ ਮੁਰਗੀ ਫਾਰਮ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਲੋਕਾਂ ਵਲੋਂ ਸੂਚਨਾ ਮਿਲਦੇ ਹੀ ਥਾਣਾ-8 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ।

ਲਾਸ਼ ਦੇ ਕੋਲੋਂ PB-08-FS-3587 ਨੰਬਰ ਦਾ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਮ੍ਰਿਤਕ ਦੇ ਸਰੀਰ ’ਤੇ ਕਈ ਥਾਵਾਂ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ ਅਤੇ ਕੱਪੜੇ ਵੀ ਫੱਟੇ ਹੋਏ ਸਨ, ਜਿਸ ਕਾਰਨ ਮਾਮਲਾ ਕਤਲ ਦਾ ਲੱਗ ਰਿਹਾ ਹੈ। ਡੀ.ਐਸ.ਪੀ. ਉੱਤਰੀ ਅਸ਼ੋਕ ਮੀਣਾ ਸਮੇਤ ਥਾਣਾ-8 ਅਤੇ ਥਾਣਾ-1 ਦੀ ਪੁਲਿਸ ਮੌਕੇ ’ਤੇ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਟਰੱਕ ਤੇ ਟਰਾਲੇ ਦਰਮਿਆਨ ਟੱਕਰ ’ਚ ਟਰੱਕ ਚਾਲਕ ਦੀ ਮੌਤ ਅਗਲੀ ਖ਼ਬਰ ਆੜ੍ਹਤੀਆਂ ਵਲੋਂ ਬਿਆਸ ਪੁਲ ਤੇ ਜਲਾਲਪੁਰ ਮੰਡੀ ’ਚੋਂ ਲਿਫ਼ਟਿੰਗ ਨਾ ਹੋਣ ਕਾਰਨ ਰੋਡ ’ਤੇ ਲਗਾਇਆ ਜਾਮ
Ad Position 24