19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਅੱਜ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਦੀ ਹੋਈ ਹੈ ਵੱਡੀ ਜਿੱਤ- ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 21 ਮਈ- ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਬਣਦੇ ਡੀ.ਏ. ਨੂੰ ਰੋਕਣ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ....

Ad Position 21
No active advertisement
ਅਜੀਤ ਡੈਸਕ 21-05-2026

ਚੰਡੀਗੜ੍ਹ, 21 ਮਈ- ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਬਣਦੇ ਡੀ.ਏ. ਨੂੰ ਰੋਕਣ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਟੇ ਦੇਣ ਤੋਂ ਇਨਕਾਰ ਕਰਨਾ ਸੱਚਾਈ ਅਤੇ ਮੁਲਾਜ਼ਮ ਵਰਗ ਦੇ ਹੱਕਾਂ ਦੀ ਵੱਡੀ ਜਿੱਤ ਹੈ। ਸ਼੍ਰੋਮਣੀ ਅਕਾਲੀ ਦਲ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀ.ਏ. ਨੂੰ ਰੋਕ ਕੇ ਉਨ੍ਹਾਂ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਦਾ ਇਹ ਰਵੱਈਆ ਨਾ ਸਿਰਫ਼ ਮੁਲਾਜ਼ਮ ਵਿਰੋਧੀ ਹੈ, ਸਗੋਂ ਉਨ੍ਹਾਂ ਪਰਿਵਾਰਾਂ ਨਾਲ ਵੀ ਨਾ-ਇਨਸਾਫ਼ੀ ਹੈ, ਜੋ ਮਹਿੰਗਾਈ ਦੇ ਇਸ ਦੌਰ ਵਿਚ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ।

ਮਾਣਯੋਗ ਹਾਈ ਕੋਰਟ ਦਾ ਇਹ ਫ਼ੈਸਲਾ ਸਪੱਸ਼ਟ ਸੰਦੇਸ਼ ਦਿੰਦਾ ਹੈ ਕਿ ਕਿਸੇ ਵੀ ਸਰਕਾਰ ਨੂੰ ਮੁਲਾਜ਼ਮਾਂ ਦੇ ਬਣਦੇ ਹੱਕਾਂ ਨੂੰ ਕੁਚਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸ਼੍ਰੋਮਣੀ ਅਕਾਲੀ ਦਲ ਇਸ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕਰਦਾ ਹੈ ਅਤੇ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਤੁਰੰਤ ਡੀ.ਏ. ਜਾਰੀ ਕਰਕੇ ਮੁਲਾਜ਼ਮਾਂ ਨਾਲ ਹੋ ਰਹੀ ਨਾ-ਇਨਸਾਫ਼ੀ ਨੂੰ ਖ਼ਤਮ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਭਿਆਨਕ ਗਰਮੀ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ਬਿਜਲੀ ਘਰ ਅਜਨਾਲਾ ਵਿੱਚ ਅਚਾਨਕ ਅੱਗ ਲੱਗਣ ਨਾਲ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਹੋਈ ਪ੍ਰਭਾਵਿਤ
Ad Position 24