19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਾਰਤ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਸਰਹੱਦ ਤੋਂ ਗੱਡੀ ਸਮੇਤ ਕੀਤਾ ਕਾਬੂ

ਅਟਾਰੀ ਸਰਹੱਦ (ਅੰਮ੍ਰਿਤਸਰ), 21 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤ ਅੰਦਰ ਦਾਖ਼ਲ ਹੋਏ ਲਾਹੌਰ ਪਾਕਿਸਤਾਨ ਦੇ...

Ad Position 21
No active advertisement
ਅਜੀਤ ਡੈਸਕ 21-05-2026

ਅਟਾਰੀ ਸਰਹੱਦ (ਅੰਮ੍ਰਿਤਸਰ), 21 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤ ਅੰਦਰ ਦਾਖ਼ਲ ਹੋਏ ਲਾਹੌਰ ਪਾਕਿਸਤਾਨ ਦੇ ਨਿਵਾਸੀ ਦੋ ਨਾਗਰਿਕਾਂ ਨੂੰ ਭਾਰਤੀ ਸਰਹੱਦ ਤੇ ਡਿਊਟੀ ਦੇ ਤਾਇਨਾਤ ਬੀ.ਐਸ.ਐਫ ਦੇ ਜਵਾਨਾਂ ਵਲੋਂ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨਾਗਰਿਕ ਆਪਣੀ ਨਿੱਜੀ ਗੱਡੀ ਤੇ ਪਾਕਿਸਤਾਨ ਵਾਲੇ ਪਾਸੇ ਕਸੂਰ ਇਲਾਕੇ ਵਿਚ ਦੁਕਾਨਾਂ ਤੇ ਵੱਖ ਵੱਖ ਤਰ੍ਹਾਂ ਦਾ ਸਮਾਨ ਸਪਲਾਈ ਕਰਨ ਦਾ ਕੰਮ ਕਰਦੇ ਸਨ ਜੋ ਕਿ ਸਰਹੱਦ ਵੱਲ ਦਾਖ਼ਲ ਹੁੰਦੇ ਹੋਏ ਭਾਰਤੀ ਖੇਤਰ ਅੰਦਰ ਪੁੱਜ ਗਏ ਸਨ ਜਿਨ੍ਹਾਂ ਨੂੰ ਬੀ.ਐਸ.ਐਫ ਦੇ ਜਵਾਨਾਂ ਵਲੋਂ ਗ੍ਰਿਫ਼ਤਾਰ ਕਰਕੇ ਪੁੱਛਗਿਛ ਕੀਤੀ ਗਈ।

ਬੀ.ਐੱਸ.ਐੱਫ ਵਲੋਂ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਦੀ ਪਹਿਚਾਣ ਮੁਹੰਮਦ ਸਲੀਮ ਪੁੱਤਰ ਨਜੀਰ ਅਹਿਮਦ ਉਮਰ 60 ਸਾਲ ਨਾਸਟਰ ਕਲੋਨੀ ਫਿਰੋਜ਼ਪੁਰ ਰੋਡ ਲਾਹੌਰ ਪਾਕਿਸਤਾਨ ਤੇ ਦੂਸਰੇ ਨਾਗਰਿਕ ਦੀ ਪਹਿਚਾਣ ਅਮੀਰ ਨਵਾਜ਼ ਪੁੱਤਰ ਮੁਹੰਮਦ ਨਿਵਾਜ ਉਮਰ 40 ਸਾਲ ਜਸਹੀਨ ਟਾਊਨ ਗੱਜੀ ਰੋਡ ਲਾਹੌਰ ਪਾਕਿਸਤਾਨ ਵਜੋਂ ਹੋਈ ਹੈ। ਸੂਤਰਾਂ ਅਨੁਸਾਰ, ਬੀ.ਐਸ.ਐਫ. ਦੇ ਅਧਿਕਾਰੀਆਂ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੀ ਜੀਰੋ ਲਾਈਨ ਤੇ ਖੜੇ ਹੋ ਕੇ ਪਾਕਿਸਤਾਨ ਰੇਂਜਰਾਂ ਦੇ ਅਧਿਕਾਰੀਆਂ ਨੂੰ ਫੜੇ ਗਏ ਪਾਕਿਸਤਾਨੀ ਨਾਗਰਿਕਾਂ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ, ਇੱਥੇ ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਨਾਗਰਿਕ ਆਪਣੀ ਨਿਜੀ ਗੱਡੀ ਤੇ ਹੀ ਸਵਾਰ ਹੋ ਕੇ ਪਾਕਿਸਤਾਨ ਤੋਂ ਭਾਰਤ ਅੰਦਰ ਦਾਖ਼ਲ ਹੋਏ ਹਨ ਜੋ ਕਿ ਬੀ.ਐਸ.ਐਫ. ਦੇ ਜਵਾਨਾਂ ਵਲੋਂ ਨਾਗਰਿਕਾਂ ਸਮੇਤ ਗੱਡੀ ਵੀ ਫੜੀ ਗਈ ਹੈ I

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਦੇ ਕਮਰੇ ਵਿਚੋਂ ਮਿਲੀ ਵਿਦਿਆਰਥੀ ਦੀ ਲਾਸ਼ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦਾ ਐਕਸ ਖਾਤਾ ਬਲਾਕ
Ad Position 24