19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੇਸ਼ੀ ਲਈ ਲਿਆਂਦੇ ਦੋਸ਼ੀ ਨੇ ਕੋਰਟ ਕੰਪਲੈਕਸ ਦੀ ਤੀਸਰੀ ਮੰਜ਼ਿਲ ਤੋਂ ਮਾਰੀ ਛਾਲ

ਗੁਰਦਾਸਪੁਰ, 21 ਮਈ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿਚ ਉਸ ਵੇਲੇ ਹੜਕੰਪ ਮਚ ਗਿਆ...

Ad Position 21
No active advertisement
ਅਜੀਤ ਡੈਸਕ 21-05-2026

ਗੁਰਦਾਸਪੁਰ, 21 ਮਈ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੇਸ਼ੀ ਲਈ ਲਿਆਂਦੇ ਇਕ ਦੋਸ਼ੀ ਨੇ ਅਚਾਨਕ ਕੋਰਟ ਕੰਪਲੈਕਸ ਦੀ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਘਟਨਾ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਡੀ. ਐੱਸ. ਪੀ. ਸ਼ਾਹਬਾਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੋਸ਼ੀ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿਚ ਚੋਰੀ ਦਾ ਮਾਮਲਾ ਦਰਜ ਸੀ ਅਤੇ ਪੁਲਿਸ ਵਲੋਂ ਉਸਨੂੰ ਅਦਾਲਤ ਵਿਚ ਪੇਸ਼ ਕਰਨ ਲਈ ਕੋਰਟ ਕੰਪਲੈਕਸ ਲਿਆਂਦਾ ਗਿਆ ਸੀ। ਇਸ ਦੌਰਾਨ ਉਸਨੇ ਅਚਾਨਕ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਤੀ ਵਲੋਂ ਪਤਨੀ ਦੇ ਸਿਰ ’ਤੇ ਤਵੇ ਮਾਰ ਮਾਰ ਕੇ ਹੱਤਿਆ ਅਗਲੀ ਖ਼ਬਰ ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Ad Position 24