19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਾਮਰੇਡ ਅਵਤਾਰ ਉੱਪਲ ਨਹੀਂ ਰਹੇ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਉੱਘੇ ਲੇਖਕ ਅਤੇ ਲੋਕ ਹੱਕਾਂ ਲਈ ਅਵਾਜ਼ ਬੁਲੰਦ ਕਰਨ ਵਾਲੇ ਕਾਮਰੇਡ ਅਵਤਾਰ ਉੱਪਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ...

Ad Position 21
No active advertisement
ਅਜੀਤ ਡੈਸਕ 21-05-2026

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਉੱਘੇ ਲੇਖਕ ਅਤੇ ਲੋਕ ਹੱਕਾਂ ਲਈ ਅਵਾਜ਼ ਬੁਲੰਦ ਕਰਨ ਵਾਲੇ ਕਾਮਰੇਡ ਅਵਤਾਰ ਉੱਪਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ। ਉਹ 83 ਵਰ੍ਹਿਆਂ ਦੇ ਸਨ। ਅਵਤਾਰ ਉੱਪਲ ਲੰਮੇਂ ਸਮੇਂ ਤੋਂ ਬਰਤਾਨੀਆਂ ਵਿਚ ਰਹਿ ਰਹੇ ਸਨ। ਯੂ. ਕੇ. ਵਿਚ ਰਹਿੰਦਿਆਂ ਉਹਨਾਂ ਨੇ ਘੱਟ ਗਿਣਤੀਆਂ ਦੇ ਹੱਕਾਂ ਲਈ ਅਤੇ ਪੰਜਾਬੀ ਬੋਲੀ ਲਈ ਅਣਥੱਕ ਸੇਵਾਵਾਂ ਕੀਤੀਆਂ।

ਉਹ ਦੇਸ਼ ਭਗਤ ਯਾਦਗਰ ਹਾਲ ਜਲੰਧਰ ਨਾਲ ਵੀ ਜੁੜੇ ਹੋਏ ਸਨ। ਐਸੋਸੀਏਸ਼ਨ ਆਫ ਇੰਡੀਅਨ ਕਮਿਊਨਿਸਟ, ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ, ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ, ਪ੍ਰਗਤੀਸ਼ੀਲ ਲੇਖਕ ਸਭਾ ਸਮੇਤ ਵੱਖ ਵੱਖ ਸਾਹਿਤਕ ਅਤੇ ਲੋਕ ਪੱਖੀ ਸੰਸਥਾਵਾਂ ਨਾਲ ਮਿਲ ਕੇ ਮਜ਼ਦੂਰਾਂ ਦੇ ਅਧਿਕਾਰਾਂ, ਸਮਾਜਿਕ ਨਿਆਂ, ਧਰਮ ਨਿਰਪੱਖਤਾ, ਨਸਲਵਾਦ ਵਿਰੋਧੀ ਅਤੇ ਅੰਤਰਰਾਸ਼ਟਰੀ ਏਕਤਾ ਲਈ ਸੰਘਰਸ਼ਾਂ ਦਾ ਹਿੱਸਾ ਬਣਦੇ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ ਖ਼ਤਮ, ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਪਤੀ ਵਲੋਂ ਪਤਨੀ ਦੇ ਸਿਰ ’ਤੇ ਤਵੇ ਮਾਰ ਮਾਰ ਕੇ ਹੱਤਿਆ
Ad Position 24