19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੋਟਕਪੂਰਾ ‘ਚ ਕਾਂਗਰਸੀ ਉਮੀਦਵਾਰ ਯੋਗੇਸ਼ ਗਰੋਵਰ ਦੀ ਦੁਕਾਨ ‘ਤੇ ਜੀ.ਐਸ.ਟੀ. ਵਿਭਾਗ ਦੀ ਰੇਡ

ਕੋਟਕਪੂਰਾ, 21 ਮਈ- ਕੋਟਕਪੂਰਾ ਦੇ ਢੋਡਾ ਚੌਂਕ ਵਿਖੇ ਜੀਐਸਟੀ ਵਿਭਾਗ ਵਲੋਂ ਅਸਿਸਟੈਂਟ ਕਮਿਸ਼ਨਰ ਫ਼ਰੀਦਕੋਟ ਵਰੁਣ ਨਾਗਪਾਲ ਦੀ ਅਗਵਾਈ ਹੇਠ ਵਾਰਡ ਨੰਬਰ...

Ad Position 21
No active advertisement
ਅਜੀਤ ਡੈਸਕ 21-05-2026

ਕੋਟਕਪੂਰਾ, 21 ਮਈ- ਕੋਟਕਪੂਰਾ ਦੇ ਢੋਡਾ ਚੌਂਕ ਵਿਖੇ ਜੀਐਸਟੀ ਵਿਭਾਗ ਵਲੋਂ ਅਸਿਸਟੈਂਟ ਕਮਿਸ਼ਨਰ ਫ਼ਰੀਦਕੋਟ ਵਰੁਣ ਨਾਗਪਾਲ ਦੀ ਅਗਵਾਈ ਹੇਠ ਵਾਰਡ ਨੰਬਰ 14 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਯੋਗੇਸ਼ ਗਰੋਵਰ ਦੀ ਰੇਡੀਮੇਡ ਗਾਰਮੈਂਟਸ ਸ਼ਾਪ ‘ਤੇ ਰੇਡ ਕੀਤੀ ਗਈ। ਇਸ ਕਾਰਵਾਈ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ‘ਤੇ ਗੰਭੀਰ ਦੋਸ਼ ਲਗਾਏ। ਵਿਰੋਧੀ ਧਿਰ ਦੇ ਆਗੂਆਂ ਦਾ ਕਹਿਣਾ ਸੀ ਕਿ ਨਗਰ ਕੌਂਸਲ ਚੋਣਾਂ ਵਿਚ ਆਪਣੀ ਹਾਰ ਨੂੰ ਦੇਖਦੇ ਹੋਏ ਸੱਤਾਧਾਰੀ ਪਾਰਟੀ ਵਲੋਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਬਦਲਾਖੋਰੀ ਵਾਲੀਆਂ ਨੀਤੀਆਂ ਦਾ ਜਵਾਬ ਵੋਟ ਰਾਹੀਂ ਦੇਣਗੇ।

ਜਾਣਕਾਰੀ ਮੁਤਾਬਕ ਕੋਟਕਪੂਰਾ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 14 ਤੋਂ ਮੈਦਾਨ ਵਿਚ ਉਤਰੇ ਯੋਗੇਸ਼ ਗਰੋਵਰ ਵਲੋਂ ਢੋਡਾ ਚੌਂਕ ਵਿਖੇ ਬੰਟੀ ਫੈਸ਼ਨ ਦੇ ਨਾਂ ਹੇਠ ਰੇਡੀਮੇਡ ਕੱਪੜਿਆਂ ਦਾ ਸ਼ੋਰੂਮ ਚਲਾਇਆ ਜਾਂਦਾ ਹੈ। ਅੱਜ ਦੁਪਹਿਰ ਜੀਐਸਟੀ ਵਿਭਾਗ ਦੀ ਟੀਮ ਵਲੋਂ ਉੱਥੇ ਜਾਂਚ ਕੀਤੀ ਗਈ।

ਸੂਚਨਾ ਮਿਲਦੇ ਹੀ ਕਾਂਗਰਸ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਅਕਾਲੀ ਆਗੂ ਕੁਲਤਾਰ ਸਿੰਘ ਬਰਾੜ ਅਤੇ ਭਾਜਪਾ ਆਗੂ ਸੁਨੀਤਾ ਗਰਗ ਸਮੇਤ ਵਿਰੋਧੀ ਪਾਰਟੀਆਂ ਦੇ ਹੋਰ ਆਗੂ ਮੌਕੇ ‘ਤੇ ਪਹੁੰਚੇ ਅਤੇ ਕਾਰਵਾਈ ਨੂੰ ਲੈ ਕੇ ਵਿਰੋਧ ਜਤਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਡਰਾਉਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਜਦੋਂ ਅਸਿਸਟੈਂਟ ਕਮਿਸ਼ਨਰ ਵਰੁਣ ਨਾਗਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਚੈਕਿੰਗ ਰੁਟੀਨ ਕਾਰਵਾਈ ਦਾ ਹਿੱਸਾ ਹੈ। ਉਨ੍ਹਾਂ ਵਿਰੋਧੀ ਧਿਰ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਜਾਂਚਾਂ ਕੀਤੀਆਂ ਜਾਂਦੀਆਂ ਹਨ ਅਤੇ ਪਿਛਲੇ ਇਕ ਮਹੀਨੇ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿਚ ਅੱਠ ਥਾਵਾਂ ‘ਤੇ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਚੇਨਈ ਨੇ ਜਿੱਤਿਆ ਟਾਸ, ਗੁਜਰਾਤ ਖਿਲਾਫ਼ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਅਗਲੀ ਖ਼ਬਰ ਜੀਰਾ ਦੇ ਐਸ.ਡੀ.ਐਮ. ਲਛਮਣ ਸਿੰਘ ਨੂੰ ਦਿੱਤਾ ਗੁਰੂਹਰਸਹਾਏ ਦਾ ਵਾਧੂ ਚਾਰਜ
Ad Position 24