18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਲਗਾਇਆ ਧਰਨਾ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਹੜ੍ਹ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੂਰਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ...

Ad Position 21
No active advertisement
ਅਜੀਤ ਡੈਸਕ 22-05-2026

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਹੜ੍ਹ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੂਰਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਅਜਨਾਲਾ ਸਥਿਤ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਸਮੇਤ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਬਾਵਜੂਦ ਅਜਨਾਲਾ ਇਲਾਕੇ ਦੇ ਕਈ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਪੂਰਾ ਮੁਆਵਜ਼ਾ ਨਹੀਂ ਮਿਲਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ, ਘਰਾਂ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਸੀ ਪਰ ਸਰਕਾਰ ਵਲੋਂ ਦਿੱਤਾ ਗਿਆ ਮੁਆਵਜ਼ਾ ਨਾ ਕੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਕਈ ਪੀੜਤ ਪਰਿਵਾਰ ਅਜੇ ਵੀ ਸਰਕਾਰੀ ਮਦਦ ਦੀ ਉਡੀਕ ਕਰ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹੜ੍ਹ ਪੀੜਤਾਂ ਨੂੰ ਜਲਦ ਪੂਰਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂਆਂ ਵੱਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ I

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈਕੋਰਟ ਨੇ ਉਮਰ ਖਾਲਿਦ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਅਗਲੀ ਖ਼ਬਰ ਲੁਧਿਆਣਾ ਵਿਚ ਮਹਿਲਾ ਤੇ ਦੋ ਬੱਚੇ ਸੀਵਰੇਜ ਲਾਈਨ ‘ਚ ਡਿੱਗੇ
Ad Position 24