18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਰਤ ਅੰਦਰ ਦਾਖ਼ਲ ਹੋਣ ਤੇ ਗ੍ਰਿਫ਼ਤਾਰ ਕੀਤੇ ਪਾਕਿਸਤਾਨੀ ਨਾਗਰਿਕਾਂ ਨੂੰ ਬੀ.ਐਸ.ਐਫ. ਤੇ ਪਾਕਿਸਤਾਨ ਰੇਂਜਰਾਂ ਦੀ ਸਹਿਮਤੀ ਨਾਲ ਵਾਪਸ ਭੇਜਿਆ

ਅਟਾਰੀ ਸਰਹੱਦ (ਅੰਮ੍ਰਿਤਸਰ) 22 ਮਈ, (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਮੌਕੇ ਹੋਏ...

Ad Position 21
No active advertisement
ਅਜੀਤ ਡੈਸਕ 22-05-2026

ਅਟਾਰੀ ਸਰਹੱਦ (ਅੰਮ੍ਰਿਤਸਰ) 22 ਮਈ, (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਮੌਕੇ ਹੋਏ ਸਮਝੌਤਿਆਂ ਤਹਿਤ ਪਿਛਲੇ ਦਿਨੀਂ ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤੀ ਖੇਤਰ ਅੰਦਰ ਆਉਣ ਤੇ ਗ੍ਰਿਫ਼ਤਾਰ ਕੀਤੇ ਗਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਅਤੇ ਬੀ.ਐਸ.ਐਫ. ਨੇ ਸਹਿਮਤੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਵਤਨ ਪਾਕਿਸਤਾਨ ਲਈ ਰਿਹਾਅ ਕਰ ਦਿੱਤਾ ਗਿਆ ਹੈ।

ਇੱਥੇ ਦੱਸਣ ਯੋਗ ਹੈ ਕਿ ਦੋਵੇਂ ਪਾਕਿਸਤਾਨੀ ਨਾਗਰਿਕ 20 ਮਈ ਦੀ ਸ਼ਾਮ ਨੂੰ ਪਾਕਿਸਤਾਨ ਦੇ ਕਸੂਰ ਇਲਾਕੇ ਵਿਚੋਂ ਗੱਡੀ ਦੇ ਸਵਾਰ ਹੋ ਕੇ ਭਾਰਤੀ ਖੇਤਰ ਅੰਦਰ ਦਾਖ਼ਲ ਹੋਣ ਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਦੋਵੇਂ ਨਾਗਰਿਕਾਂ ਦੀ ਪਹਿਚਾਣ ਮੁਹੰਮਦ ਸਲੀਮ ਅਤੇ ਅਮੀਰ ਨਵਾਜ਼ ਵਜੋਂ ਹੋਈ ਸੀ ਜੋ ਕਿ ਕਿਤਾਬਾਂ ਵੰਡਦੇ ਸਮੇਂ ਗਲਤੀ ਨਾਲ ਕਸੂਰ ਸਰਹੱਦ ਨੇੜੇ ਭਾਰਤੀ ਖੇਤਰ ਵਿਚ ਦਾਖ਼ਲ ਹੋਏ ਸੀ। ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਅਤੇ ਭਾਰਤ ਦੀ ਸੀਮਾ ਸੁਰੱਖਿਆ ਬਲ ਬੀ. ਐੱਸ. ਐੱਫ. ਵਿਚਕਾਰ ਤਾਲਮੇਲ ਤੋਂ ਬਾਅਦ ਸੁਰੱਖਿਅਤ ਪਾਕਿਸਤਾਨ ਵਾਪਸ ਭੇਜ ਦਿੱਤਾ ਗਿਆ।

ਸੁਰੱਖਿਆ ਸੂਤਰਾਂ ਅਨੁਸਾਰ, ਪਾਕਿਸਤਾਨ ਰੇਂਜਰਾਂ ਦੁਆਰਾ ਭਾਰਤੀ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਦੀ ਵਾਪਸੀ ਨੂੰ ਸੁਰੱਖਿਅਤ ਬਣਾਉਣ ਲਈ ਫਲੈਗ ਮੀਟਿੰਗ ਕਰਨ ਤੋਂ ਪਹਿਲਾਂ ਬੀ. ਐੱਸ. ਐੱਫ. ਨੇ ਦੋਵਾਂ ਵਿਅਕਤੀਆਂ ਅਤੇ ਉਨ੍ਹਾਂ ਦੇ ਵਾਹਨ ਨੂੰ ਹਿਰਾਸਤ ਵਿੱਚ ਲੈ ਲਿਆ। ਦੋ ਪਾਕਿਸਤਾਨੀ ਨਾਗਰਿਕਾਂ ਅਤੇ ਉਨ੍ਹਾਂ ਦੇ ਵਾਹਨ ਸਮੇਤ ਜਿਸ ਰਸਤੇ ਪਾਕਿਸਤਾਨ ਤੋਂ ਭਾਰਤ ਪੁੱਜੇ ਸਨ ਉਸੇ ਰਸਤੇ ਹੀ ਵਾਪਿਸ ਪਾਕਿਸਤਾਨ ਰੇਂਜਰਾਂ ਨੂੰ ਸੌਂਪ ਦਿੱਤਾ ਗਿਆ ਹੈ I

Ad Position 22
No active advertisement
ਪਿਛਲੀ ਖ਼ਬਰ ਬੈਂਕ ਲੋਨ ਨੂੰ ਜਾਅਲੀ ਕਲੀਅਰੈਂਸ ਸਰਟੀਫਿਕੇਟ ਰਾਹੀਂ ਮਾਲ ਰਿਕਾਰਡ ਵਿਚੋਂ ਕਲੀਅਰ ਕਰਵਾ ਲੈਣ ਕਾਰਨ ਪੁਲਿਸ ਵਲੋਂ ਵਿਅਕਤੀ ਖ਼... ਅਗਲੀ ਖ਼ਬਰ ਦਿੱਲੀ ਹਾਈਕੋਰਟ ਨੇ ਉਮਰ ਖਾਲਿਦ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ
Ad Position 24