18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਖੇਤਾਂ ’ਚ ਕੰਮ ਕਰਦੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 22 ਮਈ (ਵਿਜੇ ਸ਼ਰਮਾ)- ਇਥੋਂ ਦੇ ਨਜ਼ਦੀਕੀ ਪਿੰਡ ਖੋਦੇਬੇਟ ਦੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ...

Ad Position 21
No active advertisement
ਅਜੀਤ ਡੈਸਕ 22-05-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 22 ਮਈ (ਵਿਜੇ ਸ਼ਰਮਾ)- ਇਥੋਂ ਦੇ ਨਜ਼ਦੀਕੀ ਪਿੰਡ ਖੋਦੇਬੇਟ ਦੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਲੰਘੀ 19 ਤਰੀਖ ਨੂੰ ਮਨਜੀਤ ਸਿੰਘ ਪੁੱਤਰ ਰਤਨ ਸਿੰਘ (37) ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਜ਼ਹਿਰਲੇ ਸੱਪ ਨੇ ਡੰਗ ਮਾਰ ਦਿੱਤਾ, ਜਿਸ ਕਾਰਨ ਉਸ ਦੀ ਹਾਲਤ ਖ਼ਰਾਬ ਹੋ ਗਈ। ਮਨਜੀਤ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਬੀਤੇ ਕੱਲ੍ਹ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 9 ਅਤੇ 11 ਸਾਲ ਦੇ ਦੋ ਬੇਟੇ ਛੱਡ ਗਿਆ ਹੈ। ਮਨਜੀਤ ਸਿੰਘ ਦੀ ਹੋਈ ਬੇ-ਵਕਤੀ ਮੌਤ ਤੋਂ ਬਾਅਦ ਪਿੰਡ ਅੰਦਰ ਸੋਗ ਵਾਲਾ ਮਾਹੌਲ ਹੈ।

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਨਗਰ ਨਿਗਮ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਗਿਆ ਇਨਕਾਰ ਅਗਲੀ ਖ਼ਬਰ ਬੈਂਕ ਲੋਨ ਨੂੰ ਜਾਅਲੀ ਕਲੀਅਰੈਂਸ ਸਰਟੀਫਿਕੇਟ ਰਾਹੀਂ ਮਾਲ ਰਿਕਾਰਡ ਵਿਚੋਂ ਕਲੀਅਰ ਕਰਵਾ ਲੈਣ ਕਾਰਨ ਪੁਲਿਸ ਵਲੋਂ ਵਿਅਕਤੀ ਖ਼...
Ad Position 24