18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬਟਾਲਾ ਪੁਲਿਸ ਨੇ ਦੋ ਬਦਮਾਸ਼ ਕੀਤੇ ਕਾਬੂ, ਇਕ ਪੁਲਿਸ ਦੀ ਜਵਾਬੀ ਗੋਲੀ ਲੱਗਣ ਨਾਲ ਹੋਇਆ ਜ਼ਖਮੀ

ਬਟਾਲਾ, 22 ਮਈ (ਸਤਿੰਦਰ ਸਿੰਘ)- ਬਟਾਲਾ ਦੇ ਨਜ਼ਦੀਕ ਪਿੰਡ ਸਰੂਪਵਾਲੀ ਵਿਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ ਹੋਇਆ...

Ad Position 21
No active advertisement
ਅਜੀਤ ਡੈਸਕ 22-05-2026

ਬਟਾਲਾ, 22 ਮਈ (ਸਤਿੰਦਰ ਸਿੰਘ)- ਬਟਾਲਾ ਦੇ ਨਜ਼ਦੀਕ ਪਿੰਡ ਸਰੂਪਵਾਲੀ ਵਿਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ ਹੋਇਆ। ਜਾਣਕਾਰੀ ਅਨੁਸਾਰ, ਬਦਮਾਸ਼ ਜਵਾਰ ਦੇ ਖੇਤਾਂ ਵਿੱਚ ਲੁਕੇ ਹੋਏ ਹਨ ਜਿਨਾਂ ਨੂੰ ਪੁਲਿਸ ਨੇ ਘੇਰਾ ਪਾਇਆ ਹੋਇਆ ਸੀ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਬਦਮਾਸ਼ ਪਿੰਡ ਛਿਤ ਨਜ਼ਦੀਕ ਬਟਾਲਾ ਵਿਖੇ ਬੈਠੇ ਹੋਏ ਹਨ ਜਦੋਂ ਪੁਲਿਸ ਨੇ ਜਾ ਕੇ ਇਹਨਾਂ ਨੂੰ ਕਾਬੂ ਕਰਨਾ ਚਾਹਿਆ ਤਾਂ ਇਕ ਬਦਮਾਸ਼ ਨੂੰ ਤਾਂ ਮੌਕੇ ਤੋਂ ਕਾਬੂ ਕਰ ਲਿਆ ਪ੍ਰੰਤੂ ਦੂਸਰਾ ਪੁਲਿਸ ਤੇ ਗੋਲੀਆਂ ਚਲਾਉਂਦਾ ਹੋਇਆ ਅੱਗੇ ਦੌੜ ਪਿਆ ਅਤੇ ਉਹ ਅਗਲੇ ਪਿੰਡ ਸਰੂਪਵਾਲੀ ਵਿਚ ਪਹੁੰਚ ਗਿਆ। ਇਸ ਦੌਰਾਨ ਪੁਲਿਸ ਵਲੋਂ ਵੀ ਜਵਾਬੀ ਗੋਲੀਆਂ ਚਲਾਈਆਂ ਗਈਆਂ, ਜਿਨਾਂ ਵਿਚੋਂ ਇਕ ਗੋਲੀ ਉਸ ਦੀ ਲੱਤ 'ਤੇ ਵੱਜਣ ਨਾਲ ਉਹ ਜਖ਼ਮੀ ਹੋ ਗਿਆ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵਲੋਂ ਅਜੇ ਤੱਕ ਇਹਨਾਂ ਦੀ ਪਹਿਚਾਣ ਨਹੀਂ ਦੱਸੀ ਗਈ ਹੈ ਅਤੇ ਕਾਰਵਾਈ ਚੱਲ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਦਿਨ ਦਿਹਾੜੇ ਸੁਨਿਆਰੇ ‘ਤੇ ਹਮਲਾ, ਲੱਖਾਂ ਦੇ ਗਹਿਣੇ ਤੇ ਨਗਦੀ ਲੁੱਟੀ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਵੱਧ ਆਵਾਜਾਈ ਵਾਲੀਆਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਵਾਂਗੇ - ਮੁੱਖ ਮੰਤ...
Ad Position 24