18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕੋਰਟ ਕੰਪਲੈਕਸ ਵਿਚ ਏ.ਐਸ.ਆਈ. ਦੀ ਹੋਈ ਅਚਾਨਕ ਮੌਤ

ਕਪੂਰਥਲਾ, 22 ਮਈ (ਅਮਨਜੋਤ ਸਿੰਘ ਵਾਲੀਆ)- ਕੋਰਟ ਕੰਪਲੈਕਸ ਕਪੂਰਥਲਾ ਵਿਖੇ ਏ.ਐਸ.ਆਈ. ਦੀ ਅਚਾਨਕ ਮੌਤ ਹੋਣ...

Ad Position 21
No active advertisement
ਅਜੀਤ ਡੈਸਕ 22-05-2026

ਕਪੂਰਥਲਾ, 22 ਮਈ (ਅਮਨਜੋਤ ਸਿੰਘ ਵਾਲੀਆ)- ਕੋਰਟ ਕੰਪਲੈਕਸ ਕਪੂਰਥਲਾ ਵਿਖੇ ਏ.ਐਸ.ਆਈ. ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਭੁਵਨੇਸ਼ ਕੁਮਾਰ ਪੁੱਤਰ ਪਿਆਰਾ ਲਾਲ ਵਾਸੀ ਜਲੰਧਰ ਜੋ ਕਿ ਏ.ਸੀ.ਜੀ.ਐਮ. ਕੋਰਟ ਵਿਚ ਰਿਕਾਰਡ ਪੇਸ਼ ਕਰਨ ਆਏ ਸਨ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ਵਲੋਂ ਦੇਸ਼ ਭਰ ਵਿਚ ਦੂਸਰਾ ਸਥਾਨ ਹਾਸਲ ਕਰਨ ਵਾਲੀ ਗੁਰਨੂਰ ਕੌਰ ਦਾ ਸਨਮਾਨ ਅਗਲੀ ਖ਼ਬਰ ਦਿਨ ਦਿਹਾੜੇ ਸੁਨਿਆਰੇ ‘ਤੇ ਹਮਲਾ, ਲੱਖਾਂ ਦੇ ਗਹਿਣੇ ਤੇ ਨਗਦੀ ਲੁੱਟੀ
Ad Position 24