18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ

ਸੁਲਤਾਨਪੁਰ ਲੋਧੀ , 22 ਮਈ (ਥਿੰਦ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਸ਼ੀਆਂ ਦੀ ਫੌਜ ਵਿਚੋਂ ਪਿਛਲੇ 8 ਮਹੀਨਿਆਂ ਤੋਂ...

Ad Position 21
No active advertisement
ਅਜੀਤ ਡੈਸਕ 22-05-2026

ਸੁਲਤਾਨਪੁਰ ਲੋਧੀ , 22 ਮਈ (ਥਿੰਦ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਸ਼ੀਆਂ ਦੀ ਫੌਜ ਵਿਚੋਂ ਪਿਛਲੇ 8 ਮਹੀਨਿਆਂ ਤੋਂ ਲਾਪਤਾ ਨੌਜਵਾਨ ਦਾ ਪਤਾ ਲਗਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਤੱਕ ਪਹੁੰਚ ਕੀਤੀ ਹੈ। ਅੰਮ੍ਰਿਤਸਰ ਜਿਲ੍ਹੇ ਦੀ ਰਹਿਣ ਵਾਲੀ ਨਵਦੀਪ ਕੌਰ ਨੇ ਨਿਰਮਲ ਕੁਟੀਆਂ ਸੁਲਤਾਨਪੁਰ ਲੋਧੀ ਪਹੁੰਚ ਕੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਉਸ ਦਾ ਪਤੀ ਹੀਰਾ ਸਿੰਘ ਅਕਤੂਬਰ 2024 ਵਿਚ ਮਾਸਕੋ ਉਚੇਰੀ ਵਿੱਦਿਆ ਹਾਸਲ ਕਰਨ ਲਈ ਮਾਸਕੋ ਗਿਆ ਸੀ। ਉਥੇ ਅਗਸਤ 2025 ਵਿਚ ਰਸ਼ੀਅਨ ਫੋਜ ਵਿਚ ਭਰਤੀ ਹੋ ਗਿਆ ਸੀ। ਭਰਤੀ ਕਰਨ ਸਮੇਂ ਕਿਹਾ ਗਿਆ ਸੀ ਕਿ 14 ਲੱਖ ਰੁਪਏ ਤੁਰੰਤ ਉਨ੍ਹਾਂ ਦੇ ਖਾਤੇ ਵਿਚ ਚਲੇ ਜਾਣਗੇ ਅਤੇ ਹਰ ਮਹੀਨੇ ਢਾਈ ਲੱਖ ਰੁਪਏ ਤਨਖਾਹ ਮਿਲਿਆ ਕਰੇਗੀ। ਨਵਦੀਪ ਕੌਰ ਨੇ ਦੱਸਿਆ ਕਿ 15 ਦਿਨਾਂ ਦੀ ਫੌਜੀ ਟ੍ਰੈਨਿੰਗ ਤੋਂ ਬਾਅਦ ਉਸ ਦੇ ਪਤੀ ਹੀਰਾ ਸਿੰਘ ਨੂੰ ਜੰਗ ਵਿਚ ਭੇਜ ਦਿੱਤਾ ਸੀ। ਜਦ ਕਿ ਉਸ ਦਾ ਪਤੀ ਮਾਨਸਿਕ ਤੌਰ ‘ਤੇ ਜੰਗ ਵਾਸਤੇ ਤਿਆਰ ਹੀ ਨਹੀਂ ਸੀ ਕਿਉਂਕਿ ਫੌਜ਼ ਵਿਚ ਭਰਤੀ ਹੋਣ ਸਮੇਂ ਇਹ ਦਾਅਵਾ ਵੀ ਕੀਤਾ ਗਿਆ ਸੀ ਕਿ ਹੀਰਾ ਸਿੰਘ ਕੋਲੋ ਸਿਰਫ਼ ਫੌਜ਼ ਨੂੰ ਖਾਣਾ ਪਹੁੰਚਾਉਣਾ ਹੈ ਅਤੇ ਫੌਜੀਆਂ ਵਾਸਤੇ ਬੰਕਰ ਪੁੱਟਣ ਦਾ ਕੰਮ ਹੀ ਲਿਆ ਜਾਵੇਗਾ।

ਪੀੜਤ ਨਵਦੀਪ ਕੌਰ ਨੇ ਦੱਸਿਆ ਕਿ ਸਤੰਬਰ 2025 ਵਿਚ ਉਸ ਦੀ ਅਪਾਣੇ ਪਤੀ ਹੀਰਾ ਸਿੰਘ ਨਾਲ ਆਖਰੀਵਾਰ ਗੱਲ ਹੋਈ ਸੀ। ਹੁਣ ਜਦੋਂ 8 ਮਹੀਨੇ ਬੀਤ ਗਏ ਹਨ। ਉਨ੍ਹਾਂ ਦੀ ਕੋਈ ਗੱਲ ਨਹੀਂ ਹੋ ਰਹੀ। ਨਵਦੀਪ ਕੌਰ ਦਾ 6 ਸਾਲ ਦਾ ਵੱਡਾ ਲੜਕਾ ਅਜਿਹੀ ਬੀਮਾਰੀ ਜਿਸ ਦਾ ਇਸ ਦੁਨੀਆਂ ਵਿੱਚ ਕੋਈ ਇਲਾਜ ਹੀ ਨਹੀਂ ਹੈ। ਸੇਰੇਬ੍ਰਲ ਪਾਲਸੀ (ਸੀਪੀ) ਜੋ ਬੱਚੇ ਦੀ ਗਤੀ, ਮਾਸਪੇਸ਼ੀਆਂ ਅਤੇ ਅਵਾਜ਼ ਨੂੰ ਪ੍ਰਭਾਵਿਤ ਕਰਦਾ ਹੈ ਤੇ ਉਮਰ ਦੇ ਵੱਧਣ ਨਾਲ ਦਿਮਾਗ ਵਿਚ ਨੁਕਸ ਵੱਧਣ ਲੱਗ ਪੈਂਦਾ ਹੈ। ਦੂਜੇ ਬੱਚੇ ਦੀ ਉਮਰ ਢਾਈ ਸਾਲ ਹੈ ਜਦ ਕਿ ਤੀਜੇ ਬੱਚੇ ਦੀ ਉਮਰ ਇੱਕ ਸਾਲ ਹੈ। ਦੋ ਬੱਚੇ ਬਹੁਤ ਛੋਟੇ ਹਨ ਤੇ ਜਦ ਕਿ ਵੱਡਾ ਲੜਕਾ ਨਾ ਬੋਲ ਸਕਦਾ ਹੈ, ਨਾ ਸੁਣ ਸਕਦਾ ਹੈ ਤੇ ਨਾ ਬੈਠ ਸਕਦਾ ਹੈ ਨਾ ਚੱਲ ਫਿਰ ਸਕਦਾ ਹੈ। ਨਵਦੀਪ ਦੀਆਂ ਅੱਖਾਂ ਵਿਚ ਵਗਦੇ ਹੰਝੂ ਰੁਕਣ ਦਾ ਨਾਂਅ ਨਹੀਂ ਸੀ ਲੈ ਰਹੇ ਜਦੋਂ ਉਹ ਆਪਣੇ ਬੀਮਾਰ ਪੁੱਤ ਨੂੰ ਛਾਤੀ ਨਾਲ ਲਾ ਕੇ ਪਾਣੀ ਪਿਲਾ ਰਹੀ ਸੀ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਬੈਂਗਲੁਰੂ ਖ਼ਿਲਾਫ਼ ਹੈਦਰਾਬਾਦ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ
Ad Position 24