17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੁਖਬੀਰ ਬਾਦਲ ਵਲੋਂ ਪੰਜਾਬ ਨੂੰ ਮੌਜੂਦਾ ਨਿਘਾਰ 'ਚੋਂ ਕੱਢਣ ਲਈ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ

ਮੰਡੀ ਕਿੱਲਿਆਂਵਾਲੀ, 23 ਮਈ (ਇਕਬਾਲ ਸਿੰਘ ਸ਼ਾਂਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਨੂੰ...

Ad Position 21
No active advertisement
ਅਜੀਤ ਡੈਸਕ 23-05-2026

ਮੰਡੀ ਕਿੱਲਿਆਂਵਾਲੀ, 23 ਮਈ (ਇਕਬਾਲ ਸਿੰਘ ਸ਼ਾਂਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਨੂੰ ਮੌਜੂਦਾ ਨਿਘਾਰ ਭਰੇ ਹਾਲਾਤਾਂ 'ਚੋਂ ਕੱਢਣ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾਈ ਚੋਣਾਂ ਵਿਚ ਹੁਣ ਸਿਰਫ਼ ਪੰਜ ਮਹੀਨੇ ਬਾਕੀ ਹਨ, ਮੌਜੂਦਾ ਮਿਉਂਸਪਲ ਚੋਣਾਂ ਇਸ ਪੰਜਾਬ ਪੱਖੀ ਆਗਾਜ਼ ਨੂੰ ਅਮਲੀ ਰੂਪ ਦੇਣ ਲਈ ਬਿਹਤਰੀਨ ਜ਼ਰੀਆ ਹਨ।

ਉਨ੍ਹਾਂ ਆਪਣੇ ਵਲੋਂ ਜਾਰੀ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਖਿਆ ਕਿ ਮੌਜੂਦਾ ਆਪ ਸਰਕਾਰ ਦੇ ਕਾਰਜਕਾਲ ਵਿਚ ਹੁਣ ਸਿਰਫ਼ ਪੰਜ ਮਹੀਨੇ ਬਚੇ ਹਨ। ਉਨ੍ਹਾਂ ਪਿਛਲੇ ਇਕ ਦਹਾਕੇ ਵਿਚ ਸੱਤਾ 'ਤੇ ਕਾਬਿਜ਼ ਰਹੀਆਂ ਕਾਂਗਰਸ ਅਤੇ ਆਪ ਦੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਇਸ ਵਕਫੇ ਦੌਰਾਨ ਪੰਜਾਬ ਦੇ ਹਾਲਾਤ ਲਗਾਤਾਰ ਮਾੜੇ ਹੋਏ ਹਨ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ, ਨਸ਼ੇ, ਗੁੰਡਾਗਰਦੀ ਅਤੇ ਗੈਂਗਸਟਰਵਾਦ ਕਾਰਨ ਡਰ ਅਤੇ ਖੌਫ਼ ਦਾ ਮਾਹੌਲ ਬਣਿਆ ਹੋਇਆ ਹੈ।
ਕੌਮੀ ਪਾਰਟੀਆਂ 'ਤੇ ਵਰ੍ਹਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਸੋਚ ਪੰਜਾਬ ਪੱਖੀ ਨਹੀਂ ਹੈ, ਸਗੋਂ ਇਹ ਦਿੱਲੀ ਬੈਠੇ ਆਪਣੇ ਆਕਾਵਾਂ ਦੇ ਹੁਕਮ ਮੰਨਦੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਵਿਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦਾ ਦੌਰ ਰਿਹਾ।

ਜੂਨੀਅਰ ਬਾਦਲ ਨੇ ਆਗਾਮੀ ਮਿਉਂਸਪਲ ਚੋਣਾਂ ਨੂੰ ਬੇਹੱਦ ਅਹਿਮ ਦੱਸਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿਚ ਵੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ। ਉਨ੍ਹਾਂ ਤਰਕ ਦਿੱਤਾ ਕਿ ਜੇਕਰ ਪੰਜ ਮਹੀਨਿਆਂ ਬਾਅਦ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਅਤੇ ਕਾਰਪੋਰੇਸ਼ਨਾਂ ਵਿਚ ਵੀ ਅਕਾਲੀ ਦਲ ਦਾ ਕਬਜ਼ਾ ਹੋਵੇਗਾ, ਤਾਂ ਵਿਕਾਸ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਹੋਣਗੇ। ਜੇਕਰ ਕਮੇਟੀਆਂ ਵਿਚ ਹੋਰ ਪਾਰਟੀਆਂ ਹੋਈਆਂ ਤਾਂ ਉਹ ਜਾਣ-ਬੁੱਝ ਕੇ ਪੰਜ ਸਾਲ ਵਿਕਾਸ ਕਾਰਜਾਂ ਵਿਚ ਅੜਿੱਕੇ ਪਾਉਣਗੀਆਂ। ਉਨ੍ਹਾਂ ਪੰਜਾਬੀਆਂ ਨਾਲ ਵਾਅਦਾ ਕੀਤਾ ਕਿ ਜੇਕਰ ਅਕਾਲੀ ਦਲ ਨੂੰ ਸੱਤਾ ਸੌਂਪੀ ਜਾਂਦੀ ਹੈ, ਤਾਂ ਉਹ ਪੰਜਾਬ ਦੇ ਪੁਰਾਣੇ ਸੁਨਹਿਰੀ ਦਿਨ ਮੁੜ ਵਾਪਸ ਲੈ ਕੇ ਆਉਣਗੇ।

Ad Position 22
No active advertisement
ਪਿਛਲੀ ਖ਼ਬਰ ਕੋਲਾ ਖਾਨ ਵਿਚ ਵੱਡਾ ਗੈਸ ਧਮਾਕਾ, 82 ਲੋਕਾਂ ਦੀ ਮੌਤ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24