17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

10 ਸਿੱਖ ਵਿਦਵਾਨਾਂ ਵਲੋਂ ਗ੍ਰਹਿ ਵਿਭਾਗ ਨੂੰ ਭੇਜਿਆ ਗਿਆ ਪੱਤਰ

ਚੰਡੀਗੜ੍ਹ, 23 ਮਈ- (ਅਜਾਇਬ ਔਜਲਾ)- ਸਿੱਖ ਕੌਮ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਤੇ...

Ad Position 21
No active advertisement
ਅਜੀਤ ਡੈਸਕ 23-05-2026

ਚੰਡੀਗੜ੍ਹ, 23 ਮਈ- (ਅਜਾਇਬ ਔਜਲਾ)- ਸਿੱਖ ਕੌਮ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਤੇ ਗੱਲਬਾਤ ਸ਼ੁਰੂ ਕਰਨ ਲਈ 10 ਸਿੱਖ ਵਿਦਵਾਨਾਂ ਵਲੋਂ ਭਾਰਤ ਦੇ ਗ੍ਰਹਿ ਵਿਭਾਗ ਨੂੰ ਇਕ ਪੱਤਰ ਭੇਜ ਕੇ ਭਾਰਤੀ ਸੰਵਿਧਾਨ ਦੇ ਕਾਨੂੰਨੀ ਢਾਂਚੇ ਅੰਦਰ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਗਿਆ। ਇਹ ਪ੍ਰਗਟਾਵਾ ਅੱਜ ਇਥੇ ਸਿੱਖ ਵਿਦਵਾਨਾਂ ਵਲੋਂ ਸੱਦੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।

ਇਸ ਮੌਕੇ ਤੇ ਸਾਬਕਾ ਜਥੇਦਾਰ ਤਖ਼ਤ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਜਰਨਲ ਸਕੱਤਰ ਖੁਸ਼ਹਾਲ ਸਿੰਘ, ਐਡਵੋਕੇਟ ਨਵਕਿਰਨ ਸਿੰਘ ,ਆਈ.ਐਸ. ਸੀ. (ਅੰਤਰਰਾਸ਼ਟਰੀ ਸਿੱਖ ਸੰਗਠਨ) ਦੀ ਜਨਰਲ ਸਕੱਤਰ ਡਾ. ਬੀਰੇਂਦਰ ਕੌਰ, ਇੰਸਟੀਚਿਊਟ ਆਫ ਸਿੱਖ ਸਟੱਡੀਜ਼ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਜੋ ਪੱਤਰ ਭਾਰਤ ਸਰਕਾਰ ਨੂੰ ਭੇਜਿਆ ਗਿਆ ਹੈ, ਉਸ ਵਿਚ ਪ੍ਰਮੁੱਖ ਤੌਰ ਤੇ ਸਿੱਖਾਂ ਦੇ 12 ਮਸਲਿਆਂ ਨੂੰ ਵਧੇਰੇ ਤਵੱਜੋ ਦਿੱਤੀ ਗਈ ਹੈ ਕਿ ਇਹਨਾਂ ਸਬੰਧੀ ਫੌਰੀ ਗੱਲਬਾਤ ਆਰੰਭੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਨੀਟ ਵਿਦਿਆਰਥੀਆਂ ਲਈ ਅਰਵਿੰਦ ਕੇਜਰੀਵਾਲ ਦੀ ਪਹਿਲਕਦਮੀ, ਹੁਣ ਦੂਜੇ ਰਾਜ ਵੀ ਲੈ ਰਹੇ ਫ਼ੈਸਲਾ- ਅਨੁਰਾਗ ਢਾਂਡਾ ਅਗਲੀ ਖ਼ਬਰ ਸਾਹਬਾਜ਼ ਸ਼ਰੀਫ ਨੇ ਸ਼ੀ ਜਿਨਪਿੰਗ ਨਾਲ ਗੱਲਬਾਤ ਕਰਨ ਲਈ ਚੀਨ ਦਾ ਦੌਰਾ ਸ਼ੁਰੂ ਕੀਤਾ
Ad Position 24