17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕੰਮ ਕਰ ਰਹੀ ਹੈ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ...

Ad Position 21
No active advertisement
ਅਜੀਤ ਡੈਸਕ 23-05-2026

ਨਵੀਂ ਦਿੱਲੀ, 23 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਸ ਵਿਚ ਚੁਣੇ ਗਏ ਨੌਜਵਾਨਾਂ ਨੂੰ ਰੇਲਵੇ, ਗ੍ਰਹਿ ਮੰਤਰਾਲੇ, ਸਿਹਤ ਵਿਭਾਗ, ਵਿੱਤੀ ਸੇਵਾਵਾਂ ਅਤੇ ਉੱਚ ਸਿੱਖਿਆ ਸਮੇਤ ਕਈ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਮਿਲੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ 47 ਸ਼ਹਿਰਾਂ ਵਿੱਚ ਆਯੋਜਿਤ 19ਵੇਂ ਰੁਜ਼ਗਾਰ ਮੇਲੇ ਵਿਚ ਹਿੱਸਾ ਲਿਆ। ਇਸ ਤੋਂ ਪਹਿਲਾਂ ਦੇਸ਼ ਭਰ ਵਿਚ 18 ਰੋਜ਼ਗਾਰ ਮੇਲੇ ਲੱਗ ਚੁੱਕੇ ਹਨ, ਜਿਨ੍ਹਾਂ ਵਿਚ ਕਰੀਬ 12 ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਲਿਖਿਆ- ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਰਾਹੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅੱਜ ਭਾਰਤ ਦੇ ਨੌਜਵਾਨ ਦੁਨੀਆ ਦੇ ਹਰ ਖੇਤਰ ਵਿੱਚ ਆਪਣੀ ਪਹਿਚਾਣ ਬਣਾ ਰਹੇ ਹਨ। ਇਹੀ ਭਾਵਨਾ, ਇਹੀ ਊਰਜਾ ਲੋਕ ਸੇਵਾ ਵਿਚ ਵੀ ਝਲਕਣੀ ਚਾਹੀਦੀ ਹੈ। ਅਜਿਹੇ ਨੌਜਵਾਨਾਂ ਦੇ ਯਤਨਾਂ ਨਾਲ ਭਾਰਤ ਦਾ ਵਿਕਾਸ ਹੋਵੇਗਾ, ਜੋ ਆਪਣੇ ਕੰਮ ਨੂੰ ਦੇਸ਼ ਅਤੇ ਲੋਕਾਂ ਦੀ ਸੇਵਾ ਦਾ ਸਾਧਨ ਸਮਝਦੇ ਹਨ... ਮੈਨੂੰ ਪੂਰਾ ਭਰੋਸਾ ਹੈ ਕਿ ਜਿਨ੍ਹਾਂ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਮਿਲੇ ਹਨ, ਉਹ ਭਾਰਤ ਦੀ ਵਿਕਾਸ ਯਾਤਰਾ ਨੂੰ ਨਵੀਂ ਬੁਲੰਦੀ ਪ੍ਰਦਾਨ ਕਰਨਗੇ।"

Ad Position 22
No active advertisement
ਪਿਛਲੀ ਖ਼ਬਰ ਅਭੀ ਕਤਲ ਮਾਮਲੇ ਵਿਚ ਦੋ ਸਕੇ ਭਰਾ ਗ੍ਰਿਫ਼ਤਾਰ ਅਗਲੀ ਖ਼ਬਰ ਨੀਟ ਵਿਦਿਆਰਥੀਆਂ ਲਈ ਅਰਵਿੰਦ ਕੇਜਰੀਵਾਲ ਦੀ ਪਹਿਲਕਦਮੀ, ਹੁਣ ਦੂਜੇ ਰਾਜ ਵੀ ਲੈ ਰਹੇ ਫ਼ੈਸਲਾ- ਅਨੁਰਾਗ ਢਾਂਡਾ
Ad Position 24