17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਤਰਨਤਾਰਨ ਵਿਚ ਜ਼ਮੀਨੀ ਝਗੜੇ ਨੇ ਲਿਆ ਖੂਨੀ ਰੂਪ, ਭਤੀਜੇ ਵਲੋਂ ਚਾਚੇ ਦਾ ਕਤਲ

ਤਰਨਤਾਰਨ, 23 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਪਿੰਡ ਜੌੜਾ ਵਿਖੇ ਜ਼ਮੀਨੀ ਵਿਵਾਦ ਦੇ...

Ad Position 21
No active advertisement
ਅਜੀਤ ਡੈਸਕ 23-05-2026

ਤਰਨਤਾਰਨ, 23 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਪਿੰਡ ਜੌੜਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਭਤੀਜੇ ਵਲੋਂ ਆਪਣੇ ਚਾਚੇ ਦੇ ਸਿਰ ਵਿਚ ਡੰਡੇ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਕੇਸ ਦਰਜ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡੀ.ਐੱਸ.ਪੀ. ਰਵੀਸ਼ੇਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਜੌੜਾ ਦੇ ਰਹਿਣ ਵਾਲੇ ਬਲਬੀਰ ਸਿੰਘ ਪੁੱਤਰ ਮੱਸਾ ਸਿੰਘ ਦਾ ਉਸਦੇ ਭਤੀਜੇ ਸੁਰਜੀਤ ਸਿੰਘ ਨਾਲ ਜ਼ਮੀਨ ਦਾ ਵਿਵਾਦ ਚੱਲ ਰਿਹਾ ਹੈ, ਜਿਸ ਦੇ ਚੱਲਦਿਆਂ ਸੁਰਜੀਤ ਸਿੰਘ ਨੇ ਅੱਜ ਸਵੇਰੇ 7 ਵਜੇ ਦੇ ਕਰੀਬ ਆਪਣੀ ਪਤਨੀ ਨੂੰ ਨਾਲ ਲੈ ਕੇ ਬਲਬੀਰ ਸਿੰਘ ਨਾਲ ਝਗੜਾ ਕੀਤਾ ਅਤੇ ਸੁਰਜੀਤ ਸਿੰਘ ਨੇ ਬਲਬੀਰ ਸਿੰਘ ਦੇ ਸਿਰ ਵਿਚ ਡੰਡੇ ਮਾਰੇ ਅਤੇ ਉਸਦੀ ਮੌਤ ਹੋ ਗਈ। ਥਾਣਾ ਸਰਹਾਲੀ ਵਿਖੇ ਪੁਲਿਸ ਨੇ ਸੁਰਜੀਤ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੌਰ ਦੇ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਗੰਗ ਕਨਾਲ ਨਹਿਰ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ, ਇਲਾਕੇ ਵਿਚ ਫੈਲੀ ਸਨਸਨੀ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਬਠਿੰਡਾ 'ਚ ਰੋਸ ਮਾਰਚ
Ad Position 24