17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਿਗਮ ਚੋਣਾਂ ਵਿਚ ਗੜਬੜ ਹੋਈ ਤਾਂ ਡੀ.ਸੀ. ਤੇ ਐੱਸ.ਐੱਸ.ਪੀ. ਤੱਕ ‘ਤੇ ਹੋਵੇਗੀ ਕਾਰਵਾਈ- ਰਵਨੀਤ ਬਿੱਟੂ

ਬਠਿੰਡਾ, 23 ਮਈ (ਅੰਮਿ੍ਤਪਾਲ ਸਿੰਘ ਵਲਾਣ)- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ...

Ad Position 21
No active advertisement
ਅਜੀਤ ਡੈਸਕ 23-05-2026

ਬਠਿੰਡਾ, 23 ਮਈ (ਅੰਮਿ੍ਤਪਾਲ ਸਿੰਘ ਵਲਾਣ)- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਉਹ ਖੁਦ ਬਠਿੰਡਾ ਵਿਚ ਮੌਜੂਦ ਰਹਿਣਗੇ ਅਤੇ ਪੂਰੀ ਚੋਣ ਪ੍ਰਕਿਰਿਆ ‘ਤੇ ਨਿਗਰਾਨੀ ਰੱਖਣਗੇ। ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇ ਕਿਸੇ ਨੇ ਵੀ ਚੋਣਾਂ ਵਿਚ ਗੜਬੜ ਕਰਨ ਜਾਂ ਵੋਟਿੰਗ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮਾਮਲੇ ਦੀ ਜਾਣਕਾਰੀ ਤੁਰੰਤ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚਾਈ ਜਾਵੇਗੀ ਅਤੇ ਡੀਸੀ ਤੇ ਐੱਸ.ਐੱਸ.ਪੀ ਪੱਧਰ ਦੇ ਅਧਿਕਾਰੀਆਂ ਤੱਕ ‘ਤੇ ਕਾਰਵਾਈ ਕਰਵਾਈ ਜਾਵੇਗੀ।

ਭਾਜਪਾ ਵਲੋਂ ਨਿਗਮ ਚੋਣਾਂ ਸਬੰਧੀ ਕਰਵਾਈਆਂ ਗਈਆਂ ਜਨ ਸਭਾਵਾਂ ਤੋਂ ਪਹਿਲਾਂ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਿੱਧੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਕਿਸੇ ਵੀ ਕਿਸਮ ਦੀ ਗੜਬੜ ਜਾਂ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਛੋਟੇ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਉੱਚ ਅਧਿਕਾਰੀਆਂ ਨੂੰ ਵੀ ਕਿਸੇ ਵੀ ਕੀਮਤ ‘ਤੇ ਨਹੀਂ ਬਖ਼ਸ਼ਿਆ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਨਿਗਮ ਚੋਣ ਇੰਚਾਰਜ ਜੀਵਨ ਗੁਪਤਾ ਮੌਜੂਦ ਰਹੇ।

ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਪੁੱਛੇ ਗਏ ਸਵਾਲ ‘ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆ ਇਸ ਸਮੇਂ ਮਹਿੰਗੇ ਤੇਲ ਦੀ ਸਮੱਸਿਆ ਨਾਲ ਜੂਝ ਰਹੀ ਹੈ। ਜਿਵੇਂ ਹੀ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਟਕਰਾਅ ਖਤਮ ਹੋਣਗੇ, ਤੇਲ ਦੀਆਂ ਕੀਮਤਾਂ ਵਿਚ ਵੀ ਕਮੀ ਆ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ਿੰਮੇਵਾਰੀ- ਐਡਵ... ਅਗਲੀ ਖ਼ਬਰ ਵੱਟ ਅਤੇ ਰਾਹ ਦੇ ਝਗੜੇ ਵਿਚ ਇਕ ਦੀ ਮੌਤ
Ad Position 24