17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਲਈ ਜਥੇਬੰਦੀ ਦੀ ਮੀਟਿੰਗ ਹੋਈ

ਚੋਗਾਵਾਂ/ਅੰਮ੍ਰਿਤਸਰ, 23 ਮਈ (ਗੁਰਵਿੰਦਰ ਸਿੰਘ ਕਲਸੀ)- ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ...

Ad Position 21
No active advertisement
ਅਜੀਤ ਡੈਸਕ 23-05-2026

ਚੋਗਾਵਾਂ/ਅੰਮ੍ਰਿਤਸਰ, 23 ਮਈ (ਗੁਰਵਿੰਦਰ ਸਿੰਘ ਕਲਸੀ)- ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਹੁਦੇਦਾਰਾਂ ਦੀ ਅਹਿਮ ਮੀਟਿੰਗ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਭੀਲੋਵਾਲ ਪੱਕਾ ਵਿਖੇ ਹੋਈ। ਜਿਸ ਵਿਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਪਹੁੰਚੇ। ਮੀਟਿੰਗ ਦੌਰਾਨ ਬਿਜਲੀ ਸੋਧ ਬਿਲ 2025, ਸਰਕਾਰ ਵਲੋਂ ਪ੍ਰੀਪੇਡ ਮੀਟਰ ਲਗਾਉਣਾ, ਮੋਦੀ ਸਰਕਾਰ ਵਲੋਂ ਭਾਰਤ ਅਮਰੀਕਾ ਸਮਝੌਤਾ, ਮਨਰੇਗਾ ਸਕੀਮ 'ਚ ਬਦਲਾਵ ਕਰਨਾ, ਲੇਬਰ ਕੋਡ ਲਾਗੂ ਕਰਨਾ, ਲੋਕਤੰਤਰ ਦਾ ਘਾਣ ਕਰਦਿਆਂ ਮੌਜੂਦਾ ਪੰਜਾਬ ਸਰਕਾਰ ਵਲੋਂ ਧੱਕੇ ਤੇ ਪੁਲਿਸ ਜ਼ਬਰ ਨਾਲ ਲੋਕਾਂ ਦੀ ਆਵਾਜ਼ ਨੂੰ ਦੱਬਣਾ ਆਦਿ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਦੇ ਵਿਚਾਰ ਵਟਾਂਦਰਾ ਕੀਤਾ ਗਿਆ।

ਉਨ੍ਹਾਂ ਕਿਸਾਨਾਂ ਨੂੰ ਇੱਕਜੁੱਟ ਹੋ ਕੇ ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਆਗੂ ਰਣਜੀਤ ਸਿੰਘ ਕਲੇਰ, ਬਾਲਾ ਲਖਵਿੰਦਰ ਸਿੰਘ ਡਾਲਾ, ਕੰਵਰਦਲੀਪ ਸੈਦੋਲੇਹਲ, ਸੁਖਜਿੰਦਰ ਸਿੰਘ ਸ਼ਾਹ, ਨਿਰਮਲ ਸਿੰਘ, ਸਾਹਿਬ ਸਿੰਘ, ਕਾਰਜ ਸਿੰਘ, ਰਾਜ ਸਿੰਘ, ਜੱਜ ਸਿੰਘ, ਮੇਜਰ ਸਿੰਘ, ਦਲੀਪ ਸਿੰਘ, ਅੰਮ੍ਰਿਤਪਾਲ ਸਿੰਘ ਔਲਖ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਅਤੇ ਵਰਕਰਾਂ ਦੀ ਮੀਟਿੰਗ ਕਰਨ ਲਈ ਮਲੋਟ ਪੁੱਜੇ ਸੁਖਬੀਰ ਬਾਦਲ ਅਗਲੀ ਖ਼ਬਰ ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ਿੰਮੇਵਾਰੀ- ਐਡਵ...
Ad Position 24