17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਦੇਰ ਰਾਤ ਮਾਡਰਨ ਜੇਲ੍ਹ ਵਿਚ ਹੋਇਆ ਝਗੜਾ, ਪੁਲਿਸ ਟੀਮਾਂ ਸਥਿਤੀ ਕਾਬੂ ਕਰਨ ਲਈ ਜੇਲ੍ਹ ਪਹੁੰਚੀਆਂ

ਕਪੂਰਥਲਾ, 23 ਮਈ (ਅਮਰਜੀਤ ਸਿੰਘ ਸਡਾਨਾ, ਅਮਨਜੋਤ ਸਿੰਘ ਵਾਲੀਆ) - ਅੱਜ ਦੇਰ ਰਾਤ ਮਾਡਰਨ ਜੇਲ੍ਹ ਵਿਖੇ ਹੋਏ ਇਕ ਝਗੜੇ ਦੌਰਾਨ 3-4 ਹਵਾਲਾਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲ ਰਿਹਾ ਹੈ ਤੇ ਇਸ ਸੰਬੰਧੀ ਕੁੱਝ...

Ad Position 21
No active advertisement
ਅਜੀਤ ਡੈਸਕ 23-05-2026

ਕਪੂਰਥਲਾ, 23 ਮਈ (ਅਮਰਜੀਤ ਸਿੰਘ ਸਡਾਨਾ, ਅਮਨਜੋਤ ਸਿੰਘ ਵਾਲੀਆ) - ਅੱਜ ਦੇਰ ਰਾਤ ਮਾਡਰਨ ਜੇਲ੍ਹ ਵਿਖੇ ਹੋਏ ਇਕ ਝਗੜੇ ਦੌਰਾਨ 3-4 ਹਵਾਲਾਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲ ਰਿਹਾ ਹੈ ਤੇ ਇਸ ਸੰਬੰਧੀ ਕੁੱਝ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ। ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਨੁਸਾਰ ਜੇਲ੍ਹ ਅੰਦਰ ਝਗੜੇ ਦੀ ਸੂਚਨਾ ਮਿਲੀ ਹੈ ਤੇ ਸਥਿਤੀ ਕਾਬੂ ਹੇਠ ਹੈ ਤੇ ਪੁਲਿਸ ਟੀਮਾਂ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਅ ਰਹੀਆਂ ਹਨ । ਇਹ ਵੀ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਕਪੂਰਥਲਾ ਤੋਂ ਵੱਖ-ਵੱਖ ਥਾਣਿਆਂ ਦੀ ਪੁਲਿਸ ਤੇ ਪੀ.ਸੀ.ਆਰ. ਦੀਆਂ ਟੀਮਾਂ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਮਾਡਰਨ ਜੇਲ੍ਹ ਪਹੁੰਚ ਚੁੱਕੀਆਂ ਹਨ ਤੇ ਸਥਿਤੀ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ । ਜਾਣਕਾਰੀ ਅਨੁਸਾਰ ਜੇਲ ਅੰਦਰ ਇਕ ਦੋ ਬੈਰਕਾਂ ਨੂੰ ਵੀ ਅੱਗ ਲਗਾਉਣ ਦੀ ਸੂਚਨਾ ਮਿਲ ਰਹੀ ਹੈ। ਪਰ ਇਸ ਸੰਬੰਧੀ ਕੋਈ ਵੀ ਉਚ ਪੁਲਿਸ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ, ਖ਼ਬਰ ਲਿਖੇ ਜਾਣ ਤੱਕ ਸਿਵਲ ਹਸਪਤਾਲ ਵਿਖੇ ਪੀ.ਸੀ.ਆਰ. ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਪਰ ਦੇਰ ਰਾਤ ਕਰੀਬ 10.30 ਵਜੇ ਤੱਕ ਵੀ ਕੋਈ ਵੀ ਕੈਦੀ ਜਾਂ ਹਵਾਲਾਤੀ ਇਲਾਜ ਲਈ ਸਿਵਲ ਹਸਪਤਾਲ ਵਿਖੇ ਨਹੀਂ ਲਿਆਂਦਾ ਗਿਆ ਤੇ ਪੁਲਿਸ ਟੀਮਾਂ ਸਾਰੀ ਘਟਨਾ ਦੀ ਜਾਂਚ ਕਰ ਰਹੀਆਂ ਹਨ । 

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਪੰਜਾਬ ਕਿੰਗਜ਼ ਨੇ 7 ਵਿਕਟਾਂ ਨਾਲ ਹਰਾਇਆ ਲਖਨਊ ਨੂੰ, ਕਪਤਾਨ ਸ਼੍ਰੇਅਸ ਅਈਅਰ ਦਾ ਸ਼ਾਨਦਾਰ ਸੈਂਕੜਾ ਅਗਲੀ ਖ਼ਬਰ ਜਲੰਧਰ ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਦੋ ਦਿਨਾਂ ਵਿਚ ਦੋ ਵਾਰ ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟ...
Ad Position 24