17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰੇਲਵੇ ਵਲੋਂ ਕੰਧ ਬਣਾਉਣ ਨੂੰ ਲੈ ਕੇ ਵਿਵਾਦ, ਲੋਕਾਂ ਨੇ ਜਤਾਇਆ ਰੋਸ

ਡੇਰਾਬੱਸੀ (ਮੁਹਾਲੀ), 24 ਮਈ (ਅਲੀ) - ਡੇਰਾਬੱਸੀ ਵਿਚ ਰੇਲਵੇ ਲਾਈਨ ਨੇੜੇ ਸਥਿਤ ਅਮਰਦੀਪ ਕਾਲੋਨੀ ਨੂੰ ਲੈ ਕੇ ਵਿਵਾਦ ਗਹਿਰਾਉਂਦਾ ਜਾ ਰਿਹਾ ਹੈ। ਰੇਲਵੇ ਵਿਭਾਗ ਵਲੋਂ ਆਪਣੀ ਹੱਦ ਦੀ ਸੁਰੱਖਿਆ...

Ad Position 21
No active advertisement
ਅਜੀਤ ਡੈਸਕ 24-05-2026

ਡੇਰਾਬੱਸੀ (ਮੁਹਾਲੀ), 24 ਮਈ (ਅਲੀ) - ਡੇਰਾਬੱਸੀ ਵਿਚ ਰੇਲਵੇ ਲਾਈਨ ਨੇੜੇ ਸਥਿਤ ਅਮਰਦੀਪ ਕਾਲੋਨੀ ਨੂੰ ਲੈ ਕੇ ਵਿਵਾਦ ਗਹਿਰਾਉਂਦਾ ਜਾ ਰਿਹਾ ਹੈ। ਰੇਲਵੇ ਵਿਭਾਗ ਵਲੋਂ ਆਪਣੀ ਹੱਦ ਦੀ ਸੁਰੱਖਿਆ ਲਈ ਕੰਧ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕਾਲੋਨੀ ਕਾਫੀ ਸਮੇਂ ਤੋਂ ਵਸਦੀ ਆ ਰਹੀ ਹੈ ਅਤੇ ਹੁਣ ਇਸ ਕੰਧ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਜੇਕਰ ਕੰਧ ਬਣ ਜਾਂਦੀ ਹੈ ਤਾਂ ਇਲਾਕੇ ਦੇ ਰਸਤੇ ਪ੍ਰਭਾਵਿਤ ਹੋਣਗੇ ਅਤੇ ਲੋਕਾਂ ਦੀ ਆਵਾਜਾਈ ਵਿਚ ਰੁਕਾਵਟ ਪੈਦਾ ਹੋ ਸਕਦੀ ਹੈ। ਇਸ ਕਾਰਨ ਲੋਕਾਂ ਨੇ ਮੌਕੇ ’ਤੇ ਇਕੱਠੇ ਹੋ ਕੇ ਆਪਣੀ ਨਾਰਾਜ਼ਗੀ ਵੀ ਜਤਾਈ।
ਇਸ ਮਾਮਲੇ ਨੇ ਉਸ ਵੇਲੇ ਸਿਆਸੀ ਰੰਗ ਲੈ ਲਿਆ ਜਦੋਂ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਮੌਕੇ ’ਤੇ ਪਹੁੰਚ ਗਏ। ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪੱਖ ਸੁਣਿਆ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਨੇਤਾ ਇਸ ਮਸਲੇ ਨੂੰ ਹੱਲ ਕਰਨ ਦੀ ਬਜਾਏ ਚੋਣੀ ਮੁੱਦਾ ਬਣਾਕੇ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ।
ਫਿਲਹਾਲ ਇਲਾਕਾ ਵਾਸੀ ਇਸ ਮਾਮਲੇ ਦਾ ਪੱਕਾ ਹੱਲ ਚਾਹੁੰਦੇ ਹਨ ਅਤੇ ਪ੍ਰਸ਼ਾਸਨ ਤੋਂ ਉਮੀਦ ਕਰ ਰਹੇ ਹਨ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਸੰਤੁਲਿਤ ਫੈਸਲਾ ਲਿਆ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਮਜੀਠਾ ਨੇੜੇ ਏ.ਐਸ.ਆਈ. ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਅੰਬਾਲਾ ਚੰਡੀਗੜ੍ਹ ਹਾਈਵੇ ਬਰਵਾਲਾ ਚੌਂਕ ਨੇੜੇ ਦੁਕਾਨਾਂ ਨੂੰ ਲੱਗੀ ਅੱਗ
Ad Position 24