17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਟਿੱਪਰ ਟਰੈਕਟਰ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ

ਸਮਾਣਾ (ਪਟਿਆਲਾ), 24 ਮਈ (ਸਾਹਿਬ ਸਿੰਘ) - ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਭਾਨਰਾ ਦੇ ਨੇੜੇ ਮਿੱਟੀ ਨਾਲ ਭਰੇ ਟਿੱਪਰ ਅਤੇ ਮੱਕੀ ਦੇ ਚਾਰੇ ਨਾਲ ਭਰੀ ਟਰੈਕਟਰ ਟਰਾਲੀ ਦਰਮਿਆਨ...

Ad Position 21
No active advertisement
ਅਜੀਤ ਡੈਸਕ 24-05-2026

ਸਮਾਣਾ (ਪਟਿਆਲਾ), 24 ਮਈ (ਸਾਹਿਬ ਸਿੰਘ) - ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਭਾਨਰਾ ਦੇ ਨੇੜੇ ਮਿੱਟੀ ਨਾਲ ਭਰੇ ਟਿੱਪਰ ਅਤੇ ਮੱਕੀ ਦੇ ਚਾਰੇ ਨਾਲ ਭਰੀ ਟਰੈਕਟਰ ਟਰਾਲੀ ਦਰਮਿਆਨ ਹੋਈ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ। ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ 'ਤੇ ਪਿੰਡ ਬਾਦਸ਼ਾਹਪੁਰ ਕਾਲੇਕੀ ਦਾ ਰਾਜਵਿੰਦਰ ਸਿੰਘ ਅਤੇ ਉਸ ਦਾ ਨੌਕਰ ਗਿਰਧਾਰੀ ਮੱਕੀ ਦਾ ਚਾਰਾ ਵੇਚਣ ਲਈ ਪਟਿਆਲਾ ਜਾ ਰਹੇ ਸਨ। ਉਨ੍ਹਾਂ ਨਾਲ ਇਕ ਵਿਅਕਤੀ ਹੋਰ ਬੈਠਾ ਸੀ। ਪਿੰਡ ਭਾਨਰਾ ਨੇੜੇ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੀ ਟਰੈਕਟਰ ਟਰਾਲੀ ਵਿਚ ਸਿੱਧੀ ਟੱਕਰ ਮਾਰੀ ਦਿੱਤੀ। ਰਾਜਵਿੰਦਰ ਸਿੰਘ ਅਤੇ ਗਿਰਧਾਰੀ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਸੜਕ 'ਤੇ ਹੀ ਪਲਟ ਗਿਆ।ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵਲੋਂ ਜ਼ਖਮੀ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਅਣਪਛਾਤਿਆਂ ਨੇ ਇਕ ਘਰ 'ਤੇ ਚਲਾਈਆਂ ਤਾਬੜ ਤੋੜ ਗੋਲੀਆਂ ਅਗਲੀ ਖ਼ਬਰ ਕੇਂਦਰੀ ਜੇਲ ਵਿਚ ਹੋਏ ਭਾਰੀ ਹੰਗਾਮੇ ਵਿਚ ਦੋ ਹਵਾਲਾਤੀ ਜ਼ਖ਼ਮੀ
Ad Position 24